ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ : The Tribune India

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ ਵੋਟਾਂ ਪਾਈਆਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੀ ਤਸਵੀਰ।

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 3 ਅਕਤੂਬਰ

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖ਼ਰੀ ਦਿਨ ਦੌਰਾਨ ਭਰੋਸਗੀ ਮਤਾ ਭਾਰੀ ਬਹੁਮਤ ਨਾਲ ਜਿੱਤਿਆ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵੋਟਿੰਗ ਸਮੇਂ ਗ਼ੈਰਹਾਜ਼ਰ ਰਹੀਆਂ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੇ ਵੀ ਮਤੇ ਦਾ ਵਿਰੋਧ ਨਹੀਂ ਕੀਤਾ। ਭਗਵੰਤ ਮਾਨ ਦੇ ਭਾਸ਼ਣ ਮਗਰੋਂ ਭਰੋਸਗੀ ਮਤੇ ’ਤੇ ਵੋਟਿੰਗ ਹੋਈ। ਕੁੱਲ 93 ਵਿਧਾਇਕਾਂ ਨੇ ਇਸ ਮਤੇ ਦੇ ਹੱਕ ਵਿੱਚ ਵੋਟ ਪਾਈ। ਭਗਵੰਤ ਮਾਨ ਨੇ ਕਿਹਾ, ‘‘ਮੁਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖਣ ’ਤੇ ਮੈਂ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਾ ਹਾਂ। ਮੈਂ ਯਤਨ ਕਰਾਂਗਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਿਆ ਜਾਵੇ।’’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All