ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਤੌਜ ਦੀ ਸੱਥ ’ਚ ਪਿੰਡ ਵਾਸੀਆਂ ਨਾਲ ਰੂਬਰੂ ਹੋਏ ਭਗਵੰਤ ਮਾਨ

ਪਿੰਡ ਦੀਆਂ ਯਾਦਾਂ ਸਾਂਝੀਆਂ ਕੀਤੀਆਂ; ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ: ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਦੀ ਸੱਥ ’ਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ।
Advertisement

ਗੁਰਦੀਪ ਸਿੰਘ ਲਾਲੀ

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਪਿੰਡ ਸਤੌਜ ਪੁੱਜੇ ਅਤੇ ਸੱਥ ਵਿਚ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਮੁੱਖ ਮੰਤਰੀ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 1.78 ਕਰੋੜ ਰੁਪਏ ਦੀ ਗਰਾਂਟ ਦਾ ਚੈਕ ਪੰਚਾਇਤ ਨੂੰ ਸੌਂਪਿਆ। ਮੁੱਖ ਮੰਤਰੀ ਨੇ ਪਿੰਡ ਵਿਚ ਖੇਡ ਸਟੇਡੀਅਮ, ਅਨਾਜ ਮੰਡੀ, ਸਕੂਲ ਆਦਿ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ।

Advertisement

ਮੁੱਖ ਮੰਤਰੀ ਨੇ ਪਿੰਡ ਨਾਲ ਜੁੜੀਆਂ ਪੁਰਾਣੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਕਿ ਉਹ ਕਈਆਂ ਨਾਲ ਖੇਡੇ ਹਨ ਤੇ ਕਈਆਂ ਨਾਲ ਪੜ੍ਹੇ ਹਨ।

ਉਨ੍ਹਾਂ ਨੂੰ ਖੁਸ਼ੀ ਹੈ ਕਿ ਪਿੰਡ ’ਚ ਕੋਈ ਧੜੇਬੰਦੀ ਨਹੀਂ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ 2 ਅਕਤੂਬਰ ਨੂੰ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਕੀਮ ਲਾਗੂ ਕਰ ਰਹੀ ਹੈ। ਇਸ ਲਈ ਕਿਸੇ ਨੀਲੇ ਜਾਂ ਪੀਲੇ ਕਾਰਡ ਦੀ ਲੋੜ ਨਹੀਂ ਅਤੇ ਨਾ ਹੀ ਕੋਈ ਫਾਰਮ ਭਰਨਾ ਹੈ ਜਿਹੜਾ ਪੰਜਾਬ ਦਾ ਵਸਨੀਕ ਹੈ, ਉਹ ਸਕੀਮ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਲਾਜ ਕਰਵਾਉਣ ਤੇ ਘਰ ਜਾਣ, ਬਾਕੀ ਹਿਸਾਬ ਕਿਤਾਬ ਸਰਕਾਰ ਖੁਦ ਕਰ ਲਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਚਲ ਰਹੇ ਹਨ ਤੇ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਖੇਤੀ ਸੈਕਟਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਸੂਬੇ ਦੇ ਟੇਲਾਂ ’ਤੇ ਵਸਦੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ।

ਛੋਟੀ ਉਮਰ ਦੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਦੇਵੇਗੀ ‘ਆਪ’ ਸਰਕਾਰ

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਬੱਡੀ 37, 42, 47 ਅਤੇ 52 ਕਿਲੋ ਭਾਰ ਵਰਗ ਦੀ ਪਿੰਡ ਸਤੌਜ ਤੋਂ ਜਲਦ ਸ਼ੁਰੂਆਤ ਕੀਤੀ ਜਾਵੇਗੀ ਤਾਂ ਕਿ ਛੋਟੀ ਉਮਰ ਦੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਮਿਲੇ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਅਤੇ ਕਿਸਾਨ ਹਮੇਸ਼ਾ ਹੀ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਰਹੇ ਹਨ ਅਤੇ ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਕਿਸਾਨਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਵਾਪਸ ਆਉਂਦੀ ਦੇਖ ਉਨ੍ਹਾਂ ਨੂੰ ਬਹੁਤ ਖੁਸ਼ੀ ਹੁੰਦੀ ਹੈ।

Advertisement