ਆਦਮਪੁਰ ਦੋਆਬਾ: ਬਸਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਦੀ ਤਿਆਰੀ ਲਈ ਕੀਤੇ ਜਾ ਰਹੇ ਪ੍ਰਚਾਰ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਪਹਿਲਾਂ ਪੰਜਾਬ ਨੂੰ ਸੰਭਾਲਣ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਦੀ ਬੇਅਦਬੀ ਕੀਤੀ ਜਾ ਰਹੀ ਹੈ। ਸੂਬੇ ਵਿੱਚ ਨਸ਼ੇ ਕਾਰਨ ਨੌਜਵਾਨ ਜਾਨ ਗੁਆ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੂਜੇ ਸੂਬਿਆਂ ਵਿੱਚ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਦੂਜੇ ਸੂਬਿਆਂ ਦਾ ਖ਼ਿਆਲ ਛੱਡ ਕੇ ਆਪਣਾ ਸੂਬਾ ਸੰਭਾਲਣਾ ਚਾਹੀਦਾ ਹੈ। -ਪੱਤਰ ਪ੍ਰੇਰਕ