ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 21 ਮਾਰਚ
ਮੁੱਖ ਮੰਤਰੀ ਭਗਵੰਤ ਮਾਨ 23 ਮਾਰਚ ਨੂੰ ਸ਼ਹੀਦੀ ਦਿਹਾੜੇ ਵਾਲੇ ਦਿਨ ਹੁਸੈਨੀਵਾਲਾ ਵਿੱਚ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਮਾਰਕ ’ਤੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਹੁਸੈਨੀਵਾਲਾ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਗਿਆਰਾਂ ਵਜੇ ਇੱਥੇ ਪਹੁੰਚਣਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ।