DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਗਵੰਤ ਮਾਨ ਵੱਲੋਂ ‘ਆਰਟ ਆਫ ਲਿਵਿੰਗ’ ਆਸ਼ਰਮ ਦਾ ਦੌਰਾ

ਅਧਿਆਤਮਕ ਗੁਰੂ ਰਵੀ ਸ਼ੰਕਰ ਦਾ ਆਸ਼ੀਰਵਾਦ ਲਿਆ

  • fb
  • twitter
  • whatsapp
  • whatsapp
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਬੰਗਲੂਰੂ ਸਥਿਤ ‘ਆਰਟ ਆਫ ਲਿਵਿੰਗ’ ਆਸ਼ਰਮ ਦਾ ਦੌਰਾ ਕੀਤਾ ਅਤੇ ਅਧਿਆਤਕਮ ਗੁਰੂ ਸ੍ਰੀ ਸ੍ਰੀ ਰਵੀ ਸ਼ੰਕਰ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਭਗਵੰਤ ਮਾਨ ਨੇ ਧਿਆਨ ਵੀ ਕੀਤਾ।

ਭਗਵੰਤ ਮਾਨ ਨੇ ਕਿਹਾ ਕਿ ਬੰਗਲੂਰੂ ਦੇ ‘ਆਰਟ ਆਫ ਲਿਵਿੰਗ’ ਆਸ਼ਰਮ ਵਿੱਚ ਧਿਆਨ ਲਾ ਕੇ ਅਧਿਆਤਮਿਕ ਸ਼ਾਂਤੀ ਦਾ ਅਨੁਭਵ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦੇਸ਼ ਦੇ ਇਤਿਹਾਸ ਵਿੱਚ ਹਮੇਸ਼ਾ ਅਹਿਮ ਸਥਾਨ ਰਿਹਾ ਹੈ, ਜਿਸ ਨੇ ਦੇਸ਼ ਦੀ ਰਾਖੀ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੌਸਲੇ ਅਤੇ ਨਿਡਰਤਾ ਦੇ ਨਾਲ-ਨਾਲ ਇਸ ਦਾ ਧਰਮ ਨਿਰਪੱਖ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲਾ ਸੁਭਾਅ ਇਸ ਦੀ ਪਛਾਣ ਦੀ ਅਹਿਮ ਵਿਸ਼ੇਸ਼ਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨਾ ਸਿਰਫ਼ ਵਿਕਾਸ ਨੂੰ ਤੇਜ਼ ਕਰਨ ਲਈ ਸਗੋਂ ਸਮਾਜ ਦੀਆਂ ਨੈਤਿਕ ਅਤੇ ਸਮਾਜਿਕ ਨੀਹਾਂ, ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।

Advertisement

ਮੁੱਖ ਮੰਤਰੀ ਨੇ ਸ੍ਰੀ ਸ੍ਰੀ ਰਵੀ ਸ਼ੰਕਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਅਧਿਆਤਮਿਕ ਸਿੱਖਿਆਵਾਂ ਅਤੇ ਬੌਧਿਕ ਮਾਰਗਦਰਸ਼ਨ ਨੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਧਿਆਤਮਕ ਸ਼ਖ਼ਸੀਅਤ ਆਪਣੇ ਗਿਆਨ, ਮਾਰਗਦਰਸ਼ਨ ਅਤੇ ਆਸ਼ੀਰਵਾਦ ਨਾਲ ਲੋਕਾਂ ਨੂੰ ਰਾਹ ਦਿਖਾਉਂਦੀ ਰਹੇਗੀ।

Advertisement

Advertisement
×