ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਗਵੰਤ ਮਾਨ ਅੱਜ ਬਠਿੰਡਾ ਤੋਂ ਕਰਨਗੇ ਰੈਲੀਆਂ ਦੀ ਸ਼ੁਰੂਆਤ

ਜੋਗਿੰਦਰ ਸਿੰਘ ਮਾਨ ਮਾਨਸਾ, 5 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰਨ ਦਾ ਸਿਲਸਿਲਾ ਭਲਕੇ 6 ਮਈ ਤੋਂ ਮਾਨਸਾ ਜ਼ਿਲ੍ਹੇ ਦੇ ਝੁਨੀਰ ਕਸਬੇ ਤੋਂ ਆਰੰਭ ਕਰਨਗੇ। ਇਸ ਤੋਂ...
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 5 ਮਈ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰਨ ਦਾ ਸਿਲਸਿਲਾ ਭਲਕੇ 6 ਮਈ ਤੋਂ ਮਾਨਸਾ ਜ਼ਿਲ੍ਹੇ ਦੇ ਝੁਨੀਰ ਕਸਬੇ ਤੋਂ ਆਰੰਭ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਪਾਰਟੀ ਉਮੀਦਵਾਰਾਂ ਲਈ ਰੋਡ ਸ਼ੋਅ ਕੀਤੇ ਗਏ ਹਨ। ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ, ਕਾਂਗਰਸ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਅਤੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਆਪਣੀ ਚੋਣ ਮੁਹਿੰਮ ਜ਼ੋਰ-ਸ਼ੋਰ ਨਾਲ ਆਰੰਭੀ ਹੋਈ ਹੈ। ‘ਆਪ’ ਨੇ ਬਾਦਲਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਖੁੱਡੀਆਂ ਇਸ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਵੇਲੇ ਪੰਜ ਵਾਰ ਮੁੱਖ ਮੰਤਰੀ ਰਹੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਇਸ ਰੈਲੀ ਲਈ ਪਾਰਟੀ ਵਰਕਰ ਪੱਬਾਂ ਭਾਰ ਹਨ। ਰੈਲੀ ਦੇ ਮੁੱਖ ਪ੍ਰਬੰਧਕ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਝੁਨੀਰ ਵਿੱਚ ਹੋ ਰਹੀ ਇਸ ਰੈਲੀ ਲਈ ਸਾਰੇ ਬੰਦੋਬਸਤ ਮੁਕੰਮਲ ਕਰ ਲਏ ਗਏ ਹਨ।

Advertisement