ਭਾਈ ਲੌਂਗੋਵਾਲ ਦੀ ਪੁੱਤਰੀ ਗੁਰਮਨ ਕੌਰ ਦਾ ਦੇਹਾਂਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਬੀਬੀ ਗੁਰਮਨ ਕੌਰ (32) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਗੁਰਮਨ ਕੌਰ ਕਰੀਬ 14 ਮਹੀਨਿਆਂ ਤੋਂ ਬਿਮਾਰ ਸੀ ਤੇ ਬੀਤੀ ਦੇਰ ਰਾਤ ਫੋਰਟਿਸ ਹਸਪਤਾਲ ਮੁਹਾਲੀ ਵਿੱਚ ਉਸ ਨੇ ਦਮ ਤੋੜ ਦਿੱਤਾ। ਅੱਜ ਵੱਖ-ਵੱਖ ਸਿਆਸੀ ਆਗੂਆਂ, ਇਲਾਕੇ ਦੇ ਪੰਚ-ਸਰਪੰਚਾਂ ਅਤੇ ਲੋਕਾਂ ਨੇ ਗੁਰਮਨ ਕੌਰ ਨੂੰ ਅੰਤਿਮ ਵਿਦਾਇਗੀ ਦਿੱਤੀ। ਗੁਰਮਨ ਕੌਰ ਪਿੰਗਲਵਾੜਾ ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਜੀਤ ਕੌਰ ਦੀ ਭਾਣਜੀ ਸੀ। ਅੱਜ ਜਿਉਂ ਹੀ ਗੁਰਮਨ ਕੌਰ ਦੀ ਮ੍ਰਿਤਕ ਦੇਹ ਜੱਦੀ ਘਰ ਲਿਆਂਦੀ ਗਈ ਤਾਂ ਮਾਹੌਲ ਭਾਵੁਕ ਹੋ ਗਿਆ। ਲੌਂਗੋਵਾਲ ਦੇ ਸ਼ਮਸ਼ਾਨਘਾਟ ਵਿੱਚ ਗੁਰਮਨ ਕੌਰ ਦਾ ਸਸਕਾਰ ਕੀਤਾ ਗਿਆ। ਇਸ ਮੌਕੇ ਅਰਦਾਸ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਗਈ। ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਭੈਣ ਦੀ ਚਿਖਾ ਨੂੰ ਅਗਨੀ ਦਿਖਾਈ।
ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ, ਐੱਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁਨਸ, ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ. ਇੰਦਰਜੀਤ ਕੌਰ, ਬੀਬੀ ਸੁਰਜੀਤ ਕੌਰ ਬਰਨਾਲਾ, ਵਿਨਰਜੀਤ ਸਿੰਘ ਗੋਲਡੀ, ਰਾਜਿੰਦਰ ਸਿੰਘ ਰਾਜਾ ਬੀਰ ਕਲਾਂ, ਰਾਜਿੰਦਰ ਦੀਪਾ, ਅਮਨਬੀਰ ਸਿੰਘ ਚੈਰੀ, ਐੱਸਜੀਪੀਸੀ ਮੈਂਬਰ ਪਰਮਜੀਤ ਸਿੰਘ ਬਰਨਾਲਾ, ਮਲਕੀਤ ਸਿੰਘ ਚੰਗਾਲ, ਸਤਵਿੰਦਰ ਸਿੰਘ ਟੌਹੜਾ, ਤੇਜਾ ਸਿੰਘ ਕਮਾਲਪੁਰ, ਜਥੇਦਾਰ ਉਦੇ ਸਿੰਘ, ਸੁਖਵੰਤ ਸਿੰਘ ਸਰਾਓ, ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ, ਮਹਿੰਦਰ ਸਿੰਘ ਦੁਲਟ, ਵਰਿੰਦਰਪਾਲ ਸਿੰਘ ਟੀਟੂ, ਗੁਰਨੈਬ ਸਿੰਘ ਰਾਮਪੁਰਾ, ਭੁਪਿੰਦਰ ਲੌਂਗੋਵਾਲ ਤੋਂ ਇਲਾਵਾ ਵੱਡੀ ਗਿਣਤੀ ਲੋਕ ਸ਼ਾਮਲ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਪਰਮਜੀਤ ਸਿੰਘ ਸਰਨਾ ਆਦਿ ਨੇ ਫੋਨ ’ਤੇ ਭਾਈ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ।