ਭਾਰਤ ਭੂਸ਼ਣ ਆਸ਼ੂ ਜੇਲ੍ਹ ’ਚੋਂ ਰਿਹਾਅ : The Tribune India

ਭਾਰਤ ਭੂਸ਼ਣ ਆਸ਼ੂ ਜੇਲ੍ਹ ’ਚੋਂ ਰਿਹਾਅ

ਰਿਹਾਈ ਮਗਰੋਂ ਧਾਰਮਿਕ ਸਥਾਨਾਂ ’ਤੇ ਟੇਕਿਆ ਮੱਥਾ

ਭਾਰਤ ਭੂਸ਼ਣ ਆਸ਼ੂ ਜੇਲ੍ਹ ’ਚੋਂ ਰਿਹਾਅ

ਮੱਥਾ ਟੇਕਣ ਮਗਰੋਂ ਪ੍ਰਸ਼ਾਦ ਲੈਂਦੇ ਹੋਏ ਭਾਰਤ ਭੂਸ਼ਣ ਆਸ਼ੂ। -ਫੋਟੋ: ਸੱਚਰ

ਖੇਤਰੀ ਪ੍ਰਤੀਨਿਧ

ਪਟਿਆਲਾ, 25 ਮਾਰਚ

ਕਾਂਗਰਸ ਸਰਕਾਰ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਰਗੇ ਅਹਿਮ ਵਿਭਾਗ ਦੇ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਅੱਜ ਸ਼ਾਮ ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਾਰਤ ਭੂਸ਼ਣ ਅਧੀਨ ਰਹੇ ਵਿਭਾਗ ਵਿੱਚ ਟਰਾਂਸਪੋਰਟ ਟੈਂਡਰ ਘੁਟਾਲੇ ਸਬੰਧੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ 16 ਅਗਸਤ 2022 ਨੂੰ ਕੇਸ ਦਰਜ ਕੀਤਾ ਗਿਆ ਸੀ, ਜਿਸ ਤਹਿਤ ਉਹ ਪਿਛਲੇ ਸੱਤ ਮਹੀਨਿਆਂ ਤੋਂ ਇੱਥੇ ਬੰੰਦ ਸਨ। ਰਿਹਾਈ ਮਗਰੋਂ ਜੇਲ੍ਹ ਤੋਂ ਬਾਹਰ ਆਉਣ ’ਤੇ ਪੰਜਾਬ ਕਾਂਗਰਸ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਵੱਡੀ ਗਿਣਤੀ ਪਾਰਟੀ ਕਾਰਕੁਨਾਂ ਤੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ, ਜਿਸ ਮਗਰੋਂ ਉਹ ਇੱਥੇ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਨੇ ਤਾਂ ਜੋ ਕਰਨਾ ਸੀ ਕਰ ਲਿਆ, ਪਰ ਉਨ੍ਹਾਂ ਨੂੰ ਨਿਆਂ ਪਾਲਿਕਾ ’ਤੇ ਪੂਰਾ ਭਰੋਸਾ ਹੈ ਕਿ ਸ੍ਰੀ ਆਸ਼ੂ ਦੇ ਮਾਮਲੇ ’ਚ ਇਨਸਾਫ਼ ਹੋਵੇਗਾ।

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰੀ ਭੰਗ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੂੰ ਸਜ਼ਾ ਹੋਣ ’ਤੇ ਮੁਅੱਤਲ ਕੀਤਾ ਜਾਂਦਾ ਹੈ ਤੇ ਕਿਸੇ ਨੂੰ ਤੋਹਫੇ ਵਜੋਂ ਮੰਤਰੀ ਬਣਾ ਦਿੱਤਾ ਜਾਂਦਾ ਹੈ। ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਉਨ੍ਹਾਂ ਸਰਕਾਰ ਅਤੇ ਖੁਫੀਆ ਏਜੰਸੀਆਂ ਦੀ ਅਸਫਲਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜਾ ਕੁਝ ਹੁਣ ਪ੍ਰਚਾਰਿਆ ਜਾ ਰਿਹਾ ਹੈ ਕਿ ਹਥਿਆਰ ਤੇ ਜੈਕੇਟਾਂ ਆਦਿ ਮਿਲ ਰਹੀਆਂ ਹਨ, ਇਸ ਬਾਰੇ ਸਰਕਾਰਾਂ ਨੂੰ ਪਹਿਲਾਂ ਕਿਉਂ ਨਹੀਂ ਪਤਾ ਲੱਗਿਆ। ਭਾਰੀ ਪੁਲੀਸ ਫੋਰਸ ਲਾਉਣ ਦੇ ਬਾਵਜੂਦ ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਵੀ ਉਨ੍ਹਾਂ ਸਰਕਾਰ ’ਤੇ ਨਿਸ਼ਾਨਾ ਸੇਧਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਇੱਕ ਸੀ ‘ਬਾਪੂ ਭਾਈ’

ਇੱਕ ਸੀ ‘ਬਾਪੂ ਭਾਈ’

ਸ਼ਹਿਰ

View All