ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ ,19 ਮਾਰਚ
ਕਣਕ ਦੀ ਖਰੀਦ ਸਬੰਧੀ ਕੇਂਦਰ ਸਰਕਾਰ ਵੱਲੋਂ ਲਗਾਈਆਂ ਸ਼ਰਤਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇਥੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਐੱਸਡੀਐੱਮ ਦਫਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਕਸ਼ਮੀਰ ਸਿੰਘ ਕਾਕੜਾ ਅਤੇ ਆੜ੍ਹਤੀਆ ਐਸੋਸੀਏਸ਼ਨ ਭਵਾਨੀਗੜ੍ਹ ਦੇ ਪ੍ਰਧਾਨ ਸੁਖਬੀਰ ਸਿੰਘ ਸੁੱਖੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਣਕ ਦੀ ਖਰੀਦ ਸਬੰਧੀ ਬੇਲੋੜੀਆਂ ਸ਼ਰਤਾਂ ਲਗਾ ਕੇ ਜਾਣ-ਬੁਝ ਕੇ ਅੜਿੱਕੇ ਪਾ ਰਹੀ ਹੈ। ਅਖੀਰ ਵਿੱਚ ਐੱਸਡੀਐੱਮ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ। ਧਰਨੇ ਵਿੱਚ ਕਸ਼ਮੀਰ ਸਿੰਘ ਘਰਾਚੋਂ, ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ, ਕੁਲਵਿੰਦਰ ਸਿੰਘ ਮਾਝਾ, ਜਗਦੇਵ ਸਿੰਘ ਘਰਾਚੋਂ ਅਤੇ ਕਰਨੈਲ ਸਿੰਘ ਕਾਕੜਾ ਸਮੇਤ ਕਿਸਾਨ ਹਾਜ਼ਰ ਸਨ।