ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਸਤੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ਵਿਖੇ 353ਵੇਂ ਦਿਨ ਵੀ ਧਰਨੇ ਜਾਰੀ ਰੱਖੇ ਗਏ। ਇਸ ਮੌਕੇ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਘਰਾਚੋਂ, ਮਹਿੰਦਰ ਕੌਰ ਅਤੇ ਮਨਜੀਤ ਕੌਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਪੂਰੇ ਇਕ ਸਾਲ ਤੋਂ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਅੜੀਅਲ ਰਵੱਈਏ ਕਾਰਣ ਕਾਨੂੰਨ ਵਾਪਸ ਨਹੀਂ ਲੈ ਰਹੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਪਹਿਲਾਂ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਪ੍ਰਚਾਰ ਮੁਹਿੰਮ ਚਲਾਈ ਗਈ ਅਤੇ ਹੁਣ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦੇ ਪਾਖੰਡ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਵੀ ਧਰਨਾ ਜਾਰੀ ਰੱਖਿਆ ਗਿਆ।
ਲਹਿਰਾਗਾਗਾ(ਰਮੇਸ਼ ਭਾਰਦਵਾਜ): ਇਥੇ ਲਹਿਲ ਖੁਰਦ ਕੈਂਚੀਆਂ ’ਚ ਰਿਲਾਇੰਸ ਦੇ ਪੈਟਰੋਲ ਪੰਪ ਉੱਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ ਅੱਜ 351ਵੇਂ ਦਿਨ ਵੀ ਜਾਰੀ ਰਿਹਾ। ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਕਲਾਂ ਨੇ ਸਟੇਜ ਦੀ ਕਾਰਗੁਜ਼ਾਰੀ ਬਾਖੂਬੀ ਨਿਭਾਈ।
ਧਰਨੇ ਨੂੰ ਹਰਜਿੰਦਰ ਸਿੰਘ ਨੰਗਲਾ, ਬਿੰਦਰ ਸਿੰਘ ਖੋਖਰ, ਦਰਸ਼ਨ ਸਿੰਘ ਕੋਟੜਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਭੋਲਾ ਸਿੰਘ ਭੁਟਾਲ ਕਲਾਂ,ਮਲਕੀਤ ਕੌਰ ਗਿਦੜਿਆਣੀ, ਕਰਮਜੀਤ ਕੌਰ ਰਾਏਧਰਾਣਾ, ਲੀਲਾ ਕੋਰ ਭੁਟਾਲ ਖੁਰਦ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ।
ਧੂਰੀ(ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੌਲ ਪਲਾਜ਼ਾ ਕੋਲ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਧਰਨਾ ਜਸਪਾਲ ਸਿੰਘ ਪੇਧਨੀ ਦੀ ਅਗਵਾਈ ਵਿੱਚ 351ਵੇਂ ਦਿਨ ਜਾਰੀ ਰਿਹਾ।
ਇਸ ਮੌਕੇ ਗੁਰਜੀਤ ਸਿੰਘ ਲੱਡਾ, ਸੁਖਜੀਤ ਸਿੰਘ ਲੱਡਾ, ਖੁਸ਼ਵੰਤ ਸਿੰਘ, ਜਸਪਾਲ ਸਿੰਘ , ਹਰਬੰਸ ਸਿੰਘ ਪੇਧਨੀ, ਹਰਬੰਸ ਸਿੰਘ ,ਰਾਮ ਸਿੰਘ ਕੱਕੜਵਾਲ, ਗੁਰਦੇਵ ਘਨੋਰ, ਗੁਰਜੀਤ ਸਿੰਘ ਲੱਡਾ, ਕਰਮਜੀਤ ਕੌਰ, ਕਰਨੈਲ ਸਿੰਘ ਧੂਰੀ ਹੋਰ ਆਗੂ ਹਾਜ਼ਰ ਸਨ।