ਭਵਾਨੀਗੜ੍ਹ: ਨੌਦੀਪ ਕੌਰ ਤੇ ਹੋਰ ਨੇਤਾਵਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਦੀ ਤੇ ਖੱਟਰ ਸਰਕਾਰਾਂ ਦੀ ਅਰਥੀ ਫੂਕੀ : The Tribune India

ਭਵਾਨੀਗੜ੍ਹ: ਨੌਦੀਪ ਕੌਰ ਤੇ ਹੋਰ ਨੇਤਾਵਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਦੀ ਤੇ ਖੱਟਰ ਸਰਕਾਰਾਂ ਦੀ ਅਰਥੀ ਫੂਕੀ

ਭਵਾਨੀਗੜ੍ਹ: ਨੌਦੀਪ ਕੌਰ ਤੇ ਹੋਰ ਨੇਤਾਵਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਦੀ ਤੇ ਖੱਟਰ ਸਰਕਾਰਾਂ ਦੀ ਅਰਥੀ ਫੂਕੀ

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ ,11 ਫਰਵਰੀ

ਮਜ਼ਦੂਰ ਅਧਿਕਾਰ ਸੰਗਠਨ ਦੀ ਆਗੂ ਨੌਦੀਪ ਕੌਰ ਨੂੰ ਝੂਠੇ ਕੇਸ ’ਚ ਗ੍ਰਿਫ਼ਤਾਰ ਕਰਨ, ਤਸ਼ੱਦਦ ਢਾਹੁਣ ਅਤੇ ਇਸ ਤੋਂ ਇਲਾਵਾ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਆਗੂਆਂ ਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਨ ’ਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਕੇਂਦਰ ਤੇ ਹਰਿਆਣਾ ਸਰਕਾਰ ਦੀਆਂ ਪਿੰਡ ਕਾਲਾਝਾੜ ਅਤੇ ਫੁੰਮਣਵਾਲ ਵਿਖੇ ਅਰਥੀਆਂ ਫੂਕੀਆਂ ਗਈਆਂ। ਇਸ ਮੌਕੇ ਯੂਨੀਅਨ ਦੇ ਸੂਬਾ ਆਗੂ ਪ੍ਰਗਟ ਸਿੰਘ ਕਾਲਾਝਾੜ ਨੇ ਕਿਹਾ ਕਿ ਹਰਿਆਣਾ ਪੁਲੀਸ ਨੇ ਨੌਦੀਪ ਕੌਰ ’ਤੇ ਸੰਗੀਨ ਧਾਰਾਵਾਂ ਤਹਿਤ ਝੂਠਾ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਨ ਬਾਅਦ ਭਾਰੀ ਤਸ਼ੱਦਦ ਢਾਹਿਆ। ਇਸ ਤੋਂ ਇਲਾਵਾ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਤਿੱਖੇ ਸੰਘਰਸ਼ ਨੂੰ ਦਬਾਉਣ ਲਈ ਕੋਝੀਆਂ ਚਾਲਾਂ ਤਹਿਤ ਮੋਦੀ ਹਕੂਮਤ ਨੇ ਹੱਕ ਮੰਗਦੇ ਕਿਸਾਨਾਂ, ਟਰੇਡ ਯੂਨੀਅਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ। ਉਨ੍ਹਾਂ ਨੌਦੀਪ ਕੌਰ ਸਮੇਤ ਸਮੂਹ ਆਗੂਆਂ ਨੂੰ ਬਿਨ੍ਹਾਂ ਸ਼ਰਤ ਰਿਹਾ ਕਰਨ ਦੀ ਮੰਗ ਕੀਤੀ। ਇਸ ਮੌਕੇ ਲਾਲ ਚੰਦ, ਗੁਰਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਸੂਖਚੈਨ ਸਿੰਘ, ਜੱਗੀ ਸਿੰਘ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਸ਼ਹਿਰ

View All