ਭਵਾਨੀਗੜ੍ਹ: ਝੋਨੇ ਦੀ ਖਰੀਦ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਬਰਸਟ
ਅਨਾਜ ਮੰਡੀ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
Advertisement
ਇੱਥੇ ਅਨਾਜ ਮੰਡੀ ਵਿੱਖੇ ਮੁਨੀਮ ਯੂਨੀਅਨ ਵੱਲੋਂ ਝੋਨੇ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ, ਢੋਆਈ ਅਤੇ ਅਦਾਇਗੀ ਸਬੰਧੀ ਪੂਰੇ ਪ੍ਰਬੰਧ ਕੀਤੇ ਗਏ ਹਨ।
Advertisement
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਯਤਨ ਕਰ ਰਹੀ ਹੈ।
ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਸ਼ਖਸੀਅਤਾਂ ਅਤੇ ਪਰਵਾਸੀ ਪੰਜਾਬੀਆਂ ਦੀ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦੀ ਸ਼ਲਾਘਾ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਮਿੱਤਲ, ਗੁਰਪ੍ਰੀਤ ਸਿੰਘ ਆਲੋਅਰਖ, ਅਵਤਾਰ ਸਿੰਘ ਤਾਰੀ, ਪ੍ਰਗਟ ਸਿੰਘ ਢਿੱਲੋਂ, ਬੰਟੀ ਗਰਗ, ਰਾਮ ਸਿੰਘ ਮੱਟਰਾਂ ਆਦਿ ਹਾਜ਼ਰ ਸਨ।
Advertisement
×