ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਂ ‘ਸ਼ਹੀਦ ਊਧਮ ਸਿੰਘ ਮਾਰਗ’ ਰੱਖਿਆ
ਪੰਜਾਬ ਸਰਕਾਰ ਨੇ ਕੀਤਾ ਐਲਾਨ
Advertisement
ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਸੜਕ ਦਾ ਨਾਂ ਹੁਣ ‘ਸ਼ਹੀਦ ਊਧਮ ਸਿੰਘ ਮਾਰਗ’ ਹੋਵੇਗਾ। ਪੰਜਾਬ ਸਰਕਾਰ ਨੇ ਅੱਜ ਪ੍ਰਵਾਨਗੀ ਤੋਂ ਬਾਅਦ ਇਸ ਦਾ ਐਲਾਨ ਕਰ ਦਿੱਤਾ ਹੈ।
ਹੁਣ ਇਸ ਸੜਕ ਨੂੰ ਸ਼ਹੀਦ ਊਧਮ ਸਿੰਘ ਮਾਰਗ ਦੇ ਨਾਂ ਨਾਲ ਜਾਣਿਆ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਮੁੱਖ ਮਾਰਗਾਂ ਦੇ ਨਾਂ ਸ਼ਹੀਦਾਂ ਦੇ ਨਾਂ ’ਤੇ ਰੱਖੇ ਜਾ ਰਹੇ ਹਨ, ਜੋ ਸ਼ਹੀਦਾਂ ਪ੍ਰਤੀ ਸਤਿਕਾਰ ਦੀ ਕਾਰਵਾਈ ਹੈ।
Advertisement
ਵਿਧਾਇਕ ਡਾ ਵਿਜੈ ਸਿੰਗਲਾ ਨੇ ਕਿਹਾ ਕਿ ਸਰਕਾਰ ਦਾ ਇਹ ਬਹੁਤ ਹੀ ਚੰਗਾ ਉਪਰਾਲਾ ਹੈ, ਕਿਉਂਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਉਨ੍ਹਾਂ ਦੇ ਨਾਂ ’ਤੇ ਬਣੇ ਮਾਰਗ, ਸੰਸਥਾਵਾਂ ਦੇ ਨਾਵਾਂ ਨਾਲ ਨਵੀਂ ਪੀੜ੍ਹੀ ਨੂੰ ਦਿਸ਼ਾ ਤੇ ਪ੍ਰੇਰਨਾ ਮਿਲਦੀ ਰਹੇਗੀ।
Advertisement