ਭਿੱਖੀਵਿੰਡ ਨਗਰ ਪੰਚਾਇਤ ਚੋਣਾਂ: ਕਾਂਗਰਸੀ, ਆਪ ਤੇ ਅਕਾਲੀਆਂ ਵਿਚਾਲੇ ਗੋਲੀਆਂ ਚੱਲੀਆਂ, ਕੁੱਟਮਾਰ, ਪਥਰਾਅ ਤੇ ਗੱਡੀਆਂ ਦੀ ਭੰਨ ਤੋੜ, ਪੁਲੀਸ ਫ਼ਰਾਰ

ਭਿੱਖੀਵਿੰਡ ਨਗਰ ਪੰਚਾਇਤ ਚੋਣਾਂ: ਕਾਂਗਰਸੀ, ਆਪ ਤੇ ਅਕਾਲੀਆਂ ਵਿਚਾਲੇ ਗੋਲੀਆਂ ਚੱਲੀਆਂ, ਕੁੱਟਮਾਰ, ਪਥਰਾਅ ਤੇ ਗੱਡੀਆਂ ਦੀ ਭੰਨ ਤੋੜ, ਪੁਲੀਸ ਫ਼ਰਾਰ

ਪੁਲੀਸ ਆਪਣੀਆਂ ਗੱਡੀਆਂ ਵਿੱਚ ਮੌਕੇ ਤੋਂ ਖਿਸਕਦੀ ਹੋਈ।

ਨਰਿੰਦਰ ਸਿੰਘ

ਭਿੱਖੀਵਿੰਡ, 2 ਫਰਵਰੀ

ਜ਼ਿਲ੍ਹਾ ਤਰਨਤਾਰਨ ਵਿਚ ਨਗਰ ਪੰਚਾਇਤ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਮੌਕੇ ਪੁਲੀਸ ਦੀ ਹਾਜ਼ਰੀ ਵਿਚ ਗੁੰਡਾਗਰਦੀ ਦੌਰਾਨ ਕਥਿਤ ਕਾਂਗਰਸੀਆਂ ਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੋਲੋਂ ਕਾਗਜ਼ ਖੋਹ ਕੇ ਫਾੜ ਦਿੱਤੇ ਤੇ ਉਸ ਦੀ ਪੱਗ ਲਾਹ ਕੇ ਕੁੱਟਮਾਰ ਕੀਤੀ। ਇਸ ਮਗਰੋਂ ਉਥੇ ਹੋਰ ਵੱਡੀ ਗਿਣਤੀ ਵਿਚ ਪੁਲੀਸ ਪੁੱਜ ਗਈ ਤੇ ਜਦ ਅਕਾਲੀ ਦਲ ਦੇ ਉਮੀਦਵਾਰ ਪੇਪਰ ਦਾਖਲ ਕਰਵਾਉਣ ਲਈ ਅੱਗੇ ਵਧੇ ਤਾਂ ਪਹਿਲਾਂ ਉਨ੍ਹਾਂ ’ਤੇ ਪੱਥਰਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਪੁਲੀਸ ਦੀ ਹਾਜ਼ਰੀ ਵਿਚ ਕਿਰਪਾਨਾਂ, ਡਾਂਗਾਂ, ਬੇਸਬਾਲ ਦੇ ਬੱਲੇ ਚੱਲੇ ਅਤੇ ਗੋਲੀਆਂ ਚਲਾ ਕੇ ਵਾਹਨਾਂ ਦੀ ਭੰਨਤੋੜ ਕੀਤੀ ਗਈ। ਅੱਧਾ ਘੰਟਾ ਹੁੱਲੜਬਾਜ਼ਾਂ ਨੂੰ ਰੋਕਣ ਦੀ ਬਜਾਏ ਖੁਦ ਕਥਿਤ ਤੌਰ ’ਤੇ ਗੱਡੀਆਂ ਭਜਾ ਕੇ ਦੌੜ ਗਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਕੀਤੀ ਕੁੱਟਮਾਰ ਤੋਂ ਬਾਅਦ ਜਦ ਡੀਐੱਸਪੀ ਭਿੱਖੀਵਿੰਡ ਰਾਜਬੀਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਪੇਪਰ ਫਾੜਨ ਜਾਂ ਕੁੱਟਮਾਰ ਦੀ ਕਿਸੇ ਵੀ ਘਟਨਾ ਤੋਂ ਸਾਫ ਇਨਕਾਰ ਕਰਦੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣ ਦੀ ਗੱਲ ਕੀਤੀ ਅਤੇ ਸ਼ਿਕਾਇਤ ਮਿਲਣ ਤੇ ਦੋਸ਼ੀਆ ਖਿਲਾਫ ਕਾਰਵਾਈ ਕਰਨ ਦੀ ਗੱਲ ਕੀਤੀ।

ਇਸ ਘਟਨਾ ਬਾਰੇ ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕਾਂਗਰਸ ਲੋਕਤੰਤਰ ਦਾ ਘਾਣ ਕਰਨ ’ਤੇ ਉਤਰ ਆਈ ਹੈ ਅਤੇ ਘਰ ਬੈਠ ਕੇ ਚੋਣਾਂ ਜਿੱਤਣਾ ਚਾਉਂਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ

ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ

ਅਕਾਲੀ ਆਗੂ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ, ਮਜੀਠੀਆ ਮੁੜ ਹ...

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਟੀਕਾਕਰਨ ਰਹਿਤ ਲੋਕਾਂ ਤੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ

ਦਿੱਲੀ ਪੁਲੀਸ ਨੇ ਟਵੀਟ ਕਰ ਕੇ ਦਿੱਤੀ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣਕਾਰੀ;...

ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਗੱਲਬਾਤ

ਮੋਦੀ ਨੇ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਕੀਤੀ ਗੱਲਬਾਤ

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ‘ਵੋਕਲ ਫਾਰ ਲੋਕਲ’ ਦੀ ਹਮਾਇਤ ਕਰਨ ...

ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੁੜ ਪਈ ਬਰਫ਼

ਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਮੁੜ ਪਈ ਬਰਫ਼

ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਲਕਾ ਮੀਂਹ ਜਾਂ ਬਰਫ਼ਬਾਰੀ ਪੈਣ ਦੀ ਪੇਸ਼...

ਸ਼ਹਿਰ

View All