ਪਾਲ ਸਿੰਘ ਨੌਲੀ
ਜਲੰਧਰ, 10 ਅਕਤੂਬਰ
ਬਹੁ ਕਰੋੜੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ ਘੁਟਾਲਾ) ਤੇ ਹਾਥਰਸ ਵਿੱਚ ਦਲਿਤ ਲੜਕੀ ਨਾਲ ਸਮੂਹਿਕ ਜਬਰ ਜਨਾਹ ਤੇ ਕਤਲ ਖ਼ਿਲਾਫ ਪੰਜਾਬ ਬੰਦ ਦੇ ਸੱਦੇ ਦੌਰਾਨ ਅੱਜ ਇਥੇ ਭੀਮ ਆਰਮੀ ਦੇ ਨੇਤਾ ਚੰਦਰਸ਼ੇਖਰ ਆਜ਼ਾਦ ਪੁੱਜੇ। ਉਨ੍ਹਾਂ ਨੇ ਗੁਰੂ ਰਵਿਦਾਸ ਚੌਕ ਵਿੱਚ ਰੋਸ ਧਰਨੇ ਵਿੱਚ ਸ਼ਮੂਲੀਅਤ ਕੀਤੀ।