ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰੀ
ਗੁਰਨਾਮ ਸਿੰਘ ਚੌਹਾਨ/ਸ਼ਾਹਬਾਜ਼ ਸਿੰਘ
ਪਾਤੜਾਂ/ਘੱਗਾ, 3 ਜੂਨ
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਥੇਬੰਦਕ ਸਕੱਤਰ ਤੇ ਹਲਕਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਸਿਆਸੀ ਸਕੱਤਰ ਗੁਰਸੇਵਕ ਸਿੰਘ ਧੂਹੜ ਨੇ ਮੰਗਲਵਾਰ ਰਾਤ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮਿਲਣ ਮਗਰੋਂ ਮੌਕੇ ’ਤੇ ਪਹੁੰਚੀ ਪਾਤੜਾਂ ਪੁਲੀਸ ਨੇ ਗੁਰਸੇਵਕ ਵੱਲੋਂ ਵਰਤਿਆ ਰਿਵਾਲਵਰ ਕਬਜ਼ੇ ’ਚ ਲੈ ਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤੀ ਹੈ।
ਜਾਣਕਾਰੀ ਮੁਤਾਬਕ ਗੁਰਸੇਵਕ ਸਿੰਘ ਧੂਹੜ ਨੇ ਲੰਘੀ ਰਾਤ ਲੱਗਪਗ ਦੋ ਵਜੇ ਆਪਣੇ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ਮੁਤਾਬਕ ਗੁਰਸੇਵਕ ਸਿੰਘ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ’ਚ ਸੀ।