ਫ਼ਤਹਿਗੜ੍ਹ ਸਾਹਿਬ: ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹ ਸਰਹਿੰਦ ਬਲਾਕ ਦੇ ਪਿੰਡ ਭਮਾਰਸੀ ਬੁਲੰਦ ਵਿਚ ਇੰਟਰਲਾਕਿੰਗ ਟਾਈਲਾਂ ਨਾਲ ਤਿਆਰ ਕੀਤੀਆਂ ਗਈਆਂ ਗਲੀਆਂ ਦਾ ਉਦਘਾਟਨ ਕਰਨ ਮੌਕੇ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਜ਼ਿਆਦਾਤਰ ਗਲੀਆਂ ਇੰਟਰਲਾਕਿੰਗ ਟਾਈਲਾਂ ਲੱਗਣ ਉਪਰੰਤ ਤਿਆਰ ਹੋ ਚੁੱਕੀਆਂ ਹਨ ਤੇ ਬਾਕੀ ਦਾ ਕੰਮ ਚੱਲ ਰਿਹਾ ਹੈ।
-ਨਿੱਜੀ ਪੱਤਰ ਪ੍ਰੇਰਕ