ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਵੱਡੀ ਕਾਰਵਾਈ: ਨਸ਼ਾ ਤਸਕਰਾਂ ਦਾ ਸਹਿਯੋਗੀ ਡਰੱਗ ਇੰਸਪੈਕਟਰ 1.49 ਕਰੋੜ ਦੀ ਨਕਦੀ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 12 ਸਤੰਬਰ ਪੰਜਾਬ ਪੁਲੀਸ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਤੇ ਜੇਲ੍ਹ ਵਿੱਚ ਬੰਦ ਤਸਕਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਇੱਕ ਡਰੱਗ ਇੰਸਪੈਕਟਰ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦੀ ਐਂਟੀ...
ਪੰਜਾਬ ਪੁਲੀਸ ਵੱਲੋਂ ਜ਼ਬਤ ਕੀਤੀ ਗਈ ਨਕਦੀ। ਫੋਟੋ (DGP X)
Advertisement

ਚੰਡੀਗੜ੍ਹ, 12 ਸਤੰਬਰ

ਪੰਜਾਬ ਪੁਲੀਸ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰੀ ਦੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਤੇ ਜੇਲ੍ਹ ਵਿੱਚ ਬੰਦ ਤਸਕਰਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਇੱਕ ਡਰੱਗ ਇੰਸਪੈਕਟਰ ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਪੁਲੀਸ ਨੇ ਡਰੱਗ ਇੰਸਪੈਕਟਰ ਕੋਲੋਂ 1.49 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ।

Advertisement

ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਪੋਸਟ ਸਾਂਝੀ ਕਰਦਿਆਂ ਇਹ ਦੋਸ਼ੀ ਗੈਰ-ਕਾਨੂੰਨੀ ਦਵਾਈਆਂ, ਮੈਡੀਕਲ ਸਟੋਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਨੂੰ ਲਾਂਡਰਿੰਗ ਕਰਨ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕਾਰਵਾਈਆਂ ਵਿੱਚ ਮਦਦ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਦੋਸ਼ੀ ਜੇਲ ਦੇ ਅੰਦਰ ਬੰਦ ਨਸ਼ਾ ਤਸਕਰਾਂ ਦੇ ਸੰਪਰਕ ’ਚ ਸੀ ਅਤੇ ਉਨ੍ਹਾਂ ਦੇ ਨਸ਼ੇ ਦੇ ਨੈੱਟਵਰਕ ਨੂੰ ਚਲਾ ਰਿਹਾ ਸੀ।

ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀਆਂ ਗੰਭੀਰ ਵਿੱਤੀ ਬੇਨਿਯਮੀਆਂ ਦਰਜ ਕਰਨ ਤੋਂ ਬਾਅਦ ਏਐੱਨਟੀਐੱਫ਼ ਨੇ 7.09 ਕਰੋੜ ਦੇ 24 ਬੈਂਕ ਖਾਤਿਆਂ ਦੀ ਪਛਾਣ ਕਰਦਿਆਂ ਫ੍ਰੀਜ਼ ਕਰ ਦਿੱਤਾ ਹੈ। ਇਸ ਤੋਂ ਇਲਾਵਾ ਦੋ ਬੈਂਕ ਲਾਕਰ ਜ਼ਬਤ ਕੀਤੇ ਗਏ ਹਨ, 1.49 ਕਰੋੜ ਦੀ ਨਕਦੀ, 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਮੁਦਰਾ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੈਰ-ਕਾਨੂੰਨੀ ਗਤੀਵਿਧੀਆਂ ਦੀ ਕਮਾਈ ਰਾਹੀਂ ਹਾਸਲ ਕੀਤੀ ਮਹੱਤਵਪੂਰਨ ਸੰਪਤੀਆਂ ਦੀ ਪਛਾਣ ਕੀਤੀ ਗਈ ਹੈ, ਜਿਸ ਵਿੱਚ ਜ਼ੀਰਕਪੁਰ ਅਤੇ ਡੱਬਵਾਲੀ ਵਿੱਚ 2.40 ਕਰੋੜ ਦੀ ਰੀਅਲ ਅਸਟੇਟ ਵੀ ਸ਼ਾਮਲ ਹੈ। ਪੀਟੀਆਈ

Advertisement