ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪੰਜਵੇਂ ਨੰਬਰ ’ਤੇ ਅਤੇ ਭਾਜਪਾ ਦਾ ਢਿੱਲੋਂ ਚੌਥੇ ’ਤੇ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਗੁਰਦੀਪ ਸਿੰਘ ਲਾਲੀ

ਸੰਗਰੂਰ, 26 ਜੂਨ

ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਉਸ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਨੂੰ 46298 ਤੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਕਮਲਦੀਪ ਕੌਰ ਨੂੰ 44428 ਵੋਟਾਂ ਮਿਲੀਆਂ। ਪਹਿਲੇ ਦੋ ਨੂੰ ਛੱਡ ਕੇ ਬਾਕੀ ਉਮੀਦਵਾਰਾਂ ਦੀਆਂ ਜ਼ਮਾਨਤਾ ਜ਼ਬਤ ਹੋ ਗਈਆਂ। ਇਹ ਹਾਰ ਮੁੱਖ ਮੰਤਰੀ ਲਈ ਨਿੱਜੀ ਤੌਰ ’ਤੇ ਨਮੋਸ਼ੀ ਦੀ ਹਾਲਤ ਹੈ ਕਿਉਂਕਿ ਸੰਗਰੂਰ ਉਨ੍ਹਾਂ ਦਾ ਜੱਦੀ ਹਲਕਾ ਵੀ ਹੈ। ਅੱਜ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਵੇਲੇ ਇਹ ਦੋਵੇਂ ਉਮੀਦਵਾਰਾਂ ਵਿੱਚ ਫਸਵੀਂ ਟੱਕਰ ਨਜ਼ਰ ਆ ਰਹੀ ਸੀ। ਸ਼ੁਰੂ ਵਿੱਚ ਆਪ ਉਮੀਦਵਾਰ ਨੇ ਲੀਡ ਲਈ ਪਰ ਬਾਅਦ ਵਿੱਚ ਸ੍ਰੀ ਮਾਨ ਅੱਗੇ ਨਿਕਲ ਗਏ। ਭਾਵੇਂ ਉਨ੍ਹਾਂ ਦੀ ਲੀਡ ਦਾ ਅੰਤਰ ਕਾਫੀ ਘੱਟ ਸੀ ਪਰ ਆਪ ਉਮੀਦਵਾਰ ਉਸ ਨੂੰ ਤੋੜ ਨਾ ਸਕਿਆ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਹਲਕੇ ’ਚ ਆਪਣੀ ਹਰ ਮੰਨਦਿਆਂ ਜੇਤੂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ ਵਧਾਈ ਦਿੱਤੀ ਹੈ।

  

ਧੂਰੀ ’ਚ ਗਿਣਤੀ ਕੇਂਦਰ ਦੇ ਬਾਹਰ ਸਿਮਰਨਜੀਤ ਸਿੰਘ ਮਾਨ ਦੇ ਸਮਰਥਕ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All