ਨਗਰ ਸੁਧਾਰ ਟਰੱਸਟ ਦਾ ਵੱਡਾ ਫੈਸਲਾ; ਦੁਕਾਨਦਾਰਾਂ ਦੀ ਸੁਰੱਖਿਆ ਲਈ ਸ਼ਹਿਰ ਵਿੱਚ ਤਾਇਨਾਤ ਕੀਤੇ ਜਾਣਗੇ 20 ਚੌਕੀਦਾਰ
ਮਤਾ ਪਾਸ ਕਰਕੇ ਪਰਵਾਨਗੀ ਲਈ ਸਰਕਾਰ ਨੂੰ ਭੇਜਿਆ - ਚੇਅਰਮੈਨ ਰਾਜੀਵ ਸ਼ਰਮਾ
Advertisement
ਸ਼ਹਿਰ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇੰਪਰੂਵਮੈਂਟ ਟਰੱਸਟ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ।
ਸ਼ਹਿਰ ਦੀਆਂ ਮਾਰਕੀਟਾਂ ਅਤੇ ਵਪਾਰਕ ਖੇਤਰਾਂ ਵਿੱਚ ਦੁਕਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ 20 ਵਿਸ਼ੇਸ਼ ਚੌਕੀਦਾਰ ਤਾਇਨਾਤ ਕੀਤੇ ਜਾਣਗੇ। ਇਹ ਜਾਣਕਾਰੀ ਨਗਰ ਸੁਧਾਰ ਟਰਸਟ, ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦਿੱਤੀ ।
Advertisement
ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵੱਲੋਂ ਇੱਕ ਵਿਸ਼ੇਸ਼ ਮਤਾ ਪਾਸ ਕਰਕੇ ਪਰਵਾਨਗੀ ਲਈ ਪੰਜਾਬ ਸਰਕਾਰ ਕੋਲ ਭੇਜ ਦਿੱਤਾ ਗਿਆ ਹੈ।
Advertisement
Advertisement
×

