DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਣਕ ਦੀ ਬਿਜਾਈ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ; 2000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨਾਲ ਮਿਲ ਰਿਹਾ ਬੀਜ

ਬਠਿੰਡਾ ਜ਼ਿਲ੍ਹੇ ਵਿੱਚ 3000 ਕਿਸਾਨਾਂ ਤੱਕ ਪਹੁੰਚੇ 6000 ਥੈਲੇ, ਬਲਾਕ ਬਠਿੰਡਾ ਵਿੱਚ 1200 ਥੈਲਿਆਂ ਦੀ ਵੰਡ ਮੁਕੰਮਲ

  • fb
  • twitter
  • whatsapp
  • whatsapp
featured-img featured-img
ਮਾਨਸਾ ਨੇੜਲੇ ਖੇਤਾਂ ਵਿੱਚ ਖੜ੍ਹੀ ਕਣਕ ਦੀ ਫ਼ਸਲ।
Advertisement

ਕਣਕ ਦੀ ਫ਼ਸਲ ਕਿਸਾਨਾਂ ਦੀ ਸਾਲ ਭਰ ਦੀ ਮਿਹਨਤ ਅਤੇ ਆਮਦਨ ਦਾ ਵੱਡਾ ਆਧਾਰ ਹੁੰਦੀ ਹੈ। ਅਜਿਹੇ ਵਿੱਚ ਬਿਜਾਈ ਦੀ ਸ਼ੁਰੂਆਤ ਸਮੇਂ ਚੰਗੀ ਕਿਸਮ ਦਾ ਬੀਜ ਵਾਜਬ ਕੀਮਤ ’ਤੇ ਮਿਲਣਾ ਕਿਸਾਨਾਂ ਲਈ ਕਾਫ਼ੀ ਅਹਿਮੀਅਤ ਰੱਖਦਾ ਹੈ। ਇਸੇ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਰਟੀਫਾਈਡ ਕਣਕ ਦਾ ਬੀਜ 2000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਯੋਜਨਾ ਨੂੰ ਬਠਿੰਡਾ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਦੇ ਕਰੀਬ 3000 ਕਿਸਾਨਾਂ ਨੂੰ ਬੀਜ ਦੇ 6000 ਥੈਲੇ ਦਿੱਤੇ ਜਾ ਚੁੱਕੇ ਹਨ, ਜਦਕਿ ਬਲਾਕ ਬਠਿੰਡਾ ਵਿੱਚ ਇਕੱਲੇ 1200 ਥੈਲਿਆਂ ਦੀ ਵੰਡ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਬੀਜ ਦੀ ਕੀਮਤ ਵਿੱਚ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਵਿਭਾਗ ਵੱਲੋਂ 2000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਦੇਣ ਤੋਂ ਬਾਅਦ ਸਰਟੀਫਾਈਡ ਬੀਜ 2250 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹਰੇਕ ਥੈਲੇ ਵਿੱਚ 40 ਕਿਲੋਗ੍ਰਾਮ ਬੀਜ ਹੁੰਦਾ ਹੈ। ਇਸ ਤਰ੍ਹਾਂ ਇੱਕ ਥੈਲੇ ਦੀ ਕੀਮਤ 900 ਰੁਪਏ ਬਣਦੀ ਹੈ। ਕਿਸਾਨਾਂ ਲਈ ਇਹ ਯੋਜਨਾ ਬਿਜਾਈ ਦੇ ਖਰਚੇ ਨੂੰ ਘਟਾਉਣ ਵਿੱਚ ਸਹਾਇਕ ਹੋ ਸਕਦੀ ਹੈ।

Advertisement

ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਵਿਭਾਗ ਦੇ ਪੋਰਟਲ Agrimachinerypb.com ’ਤੇ ਔਨਲਾਈਨ ਫਾਰਮ ਭਰਨਾ ਪਵੇਗਾ। ਫਾਰਮ ਦਾ ਪ੍ਰਿੰਟ ਲੈਣ ਤੋਂ ਬਾਅਦ ਇਸ ਨੂੰ ਸਬੰਧਤ ਨੰਬਰਦਾਰ ਜਾਂ ਮੌਜੂਦਾ ਸਰਪੰਚ ਤੋਂ ਤਸਦੀਕ ਕਰਵਾਉਣਾ ਲਾਜ਼ਮੀ ਹੈ। ਇੱਕ ਫਾਰਮ ਰਾਹੀਂ ਵੱਧ ਤੋਂ ਵੱਧ ਦੋ ਥੈਲੇ ਬੀਜ ਪ੍ਰਾਪਤ ਕੀਤੇ ਜਾ ਸਕਦੇ ਹਨ।

Advertisement

ਵਿਭਾਗ ਵੱਲੋਂ ਬੀਜ ਦੀਆਂ ਵੱਖ-ਵੱਖ ਕਿਸਮਾਂ ਦੀ ਉਪਲਬਧਤਾ ਬਾਰੇ ਕਿਸਾਨਾਂ ਨੂੰ ਸਮੇਂ-ਸਮੇਂ ’ਤੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਟਾਕ ਦੀ ਉਪਲਬਧਤਾ ਦੇ ਆਧਾਰ ’ਤੇ ਵੰਡ ਦਾ ਕੰਮ ਜਾਰੀ ਰਹੇਗਾ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣ ਅਤੇ ਸਬਸਿਡੀ ਵਾਲਾ ਸਰਟੀਫਾਈਡ ਬੀਜ ਪ੍ਰਾਪਤ ਕਰਨ।

Advertisement
×