ਬਿਹਾਰ: ‘ਇੰਡੀਆ’ ਦੀਆਂ ਭਾਈਵਾਲ ਪਾਰਟੀਆਂ ਵੱਲੋਂ ਸੀਟਾਂ ਦੀ ਵੰਡ ਬਾਰੇ ਲੰਮੀ ਮੀਟਿੰਗ
ਪਟਨਾ: ਬਿਹਾਰ ਵਿੱਚ ‘ਇੰਡੀਆ’ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਨੇ ਅੱਜ ਇੱਥੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੀਟਾਂ ਦੀ ਵੰਡ ਬਾਰੇ ਲੰਮੀ ਵਿਚਾਰ-ਚਰਚਾ ਕੀਤੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਗੱਠਜੋੜ ਦੀ ਤਾਲਮੇਲ ਕਮੇਟੀ ਦੇ ਪ੍ਰਧਾਨ ਤੇਜਸਵੀ ਯਾਦਵ ਦੀ...
Advertisement
ਪਟਨਾ: ਬਿਹਾਰ ਵਿੱਚ ‘ਇੰਡੀਆ’ ਗੱਠਜੋੜ ਦੀਆਂ ਭਾਈਵਾਲ ਪਾਰਟੀਆਂ ਨੇ ਅੱਜ ਇੱਥੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੀਟਾਂ ਦੀ ਵੰਡ ਬਾਰੇ ਲੰਮੀ ਵਿਚਾਰ-ਚਰਚਾ ਕੀਤੀ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਗੱਠਜੋੜ ਦੀ ਤਾਲਮੇਲ ਕਮੇਟੀ ਦੇ ਪ੍ਰਧਾਨ ਤੇਜਸਵੀ ਯਾਦਵ ਦੀ ਰਿਹਾਇਸ਼ ’ਤੇ ਹੋਈ ਇਹ ਮੀਟਿੰਗ ਛੇ ਘੰਟੇ ਤੱਕ ਚੱਲੀ। ਮੀਟਿੰਗ ਮਗਰੋਂ ਤੇਜਸਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਹਾਂ, ਸੀਟਾਂ ਦੀ ਵੰਡ ਬਾਰੇ ਗੱਲਬਾਤ ਸ਼ੁਰੂ ਹੋ ਗਈ ਹੈ। ਪਰ ਮੈਂ ਹੋਰ ਵੇਰਵੇ ਸਾਂਝੇ ਨਹੀਂ ਕਰ ਸਕਦਾ। ਇਹ ਅੰਦਰੂਨੀ ਮਾਮਲਾ ਹੈ ਤੇ ਚੀਜ਼ਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਮਗਰੋਂ ਸਭ ਕੁੱਝ ਜਨਤਕ ਕਰ ਦਿੱਤਾ ਜਾਵੇਗਾ।’ -ਪੀਟੀਆਈ
Advertisement
Advertisement
×