DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਤਲ ਕੀਤੇ ਅਕਾਲੀ ਕੌਂਸਲਰ ਦੀ ਰਿਹਾਇਸ਼ ’ਤੇ ਪੁੱਜੇ ਬਿਕਰਮ ਮਜੀਠੀਆ

ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ, ਕਤਲ ਨੂੰ ਪੰਜਾਬ ਪੁਲੀਸ ਦੀ ਨਾਕਾਮੀ ਦੱਸਿਆ
  • fb
  • twitter
  • whatsapp
  • whatsapp
Advertisement

ਸਿਮਰਤਪਾਲ ਸਿੰਘ ਬੇਦੀ

ਜੰਡਿਆਲਾ ਗੁਰੂ, 26 ਮਈ

Advertisement

ਅੰਮ੍ਰਿਤਸਰ ਦੇ ਛੇਹਰਟਾ ਵਿੱਚ ਹਥਿਆਰਬੰਦ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੀ ਜੰਡਿਆਲਾ ਗੁਰੂ ਸਥਿਤ ਰਿਹਾਇਸ਼ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪਹੁੰਚੇ। ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰ ਦੇ ਮੋਢੇ ਨਾਲ ਮੋਢਾ ਲਾ ਕੇ ਖੜਾ ਹੈ। ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਚੁਣੇ ਗਏ ਨੁਮਾਇੰਦੇ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਪੁਲੀਸ ਤੰਤਰ ਦੀ ਵੱਡੀ ਨਾਕਾਮੀ ਹੈ।

ਉਨ੍ਹਾਂ ਕਿਹਾ ਜਦੋਂ ਹਰਜਿੰਦਰ ਸਿੰਘ ਦੇ ਘਰ ’ਤੇ ਪਹਿਲਾਂ ਹਮਲੇ ਹੁੰਦੇ ਰਹੇ ਤਾਂ ਪੁਲੀਸ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸ਼ਿਕਾਇਤ ਕੀਤੀ, ਪਰ ਪੁਲੀਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਕਾਰਨ ਹਰਜਿੰਦਰ ਸਿੰਘ ਦਾ ਕਤਲ ਹੋ ਗਿਆ। ਮਜੀਠੀਆ ਨੇ ਕਿਹਾ ਜੇ ਪੁਲੀਸ ਸਹੀ ਸਮੇਂ ’ਤੇ ਸਹੀ ਕਾਰਵਾਈ ਕਰਦੀ ਤਾਂ ਅੱਜ ਇਹ ਘਟਨਾ ਨਹੀਂ ਵਾਪਰਨੀ ਸੀ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ਮਰਹੂਮ ਕੌਂਸਲਰ ਦੇ ਪਰਿਵਾਰ ਵੱਲੋਂ ਵੀ ਇਨਸਾਫ ਦੀ ਮੰਗ ਕੀਤੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਹਰਜਿੰਦਰ ਸਿੰਘ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮਜੀਠੀਆ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਪਰਿਵਾਰ ਨੂੰ ਮੁਆਵਜ਼ਾ ਤੇ ਘਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇ।

ਇਸ ਮੌਕੇ ਹਰਜਿੰਦਰ ਸਿੰਘ ਬਾਹਮਣ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਸਾਬਕਾ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਊਸਮਾ, ਸੰਦੀਪ ਸਿੰਘ ਏਆਰ, ਸਾਬਕਾ ਨਗਰ ਕੌਂਸਲ ਮੀਤ ਪ੍ਰਧਾਨ ਸਨੀ ਸ਼ਰਮਾ, ਕੌਂਸਲਰ ਗੋਲਡੀ ਸ਼ਰਮਾ, ਪ੍ਰੀਕਸ਼ਤ ਸ਼ਰਮਾ ਅਤੇ ਹੋਰ ਬਹੁਤ ਸਾਰੇ ਹਲਕਾ ਜੰਡਿਆਲਾ ਗੁਰੂ ਦੇ ਅਕਾਲੀ ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਸਨ। ਕੈਪਸ਼ਨ: ਬਿਕਰਮ ਮਜੀਠੀਆ ਅਤੇ ਹੋਰ ਕੌਂਸਲਰ ਪੀੜਤ ਪਰਿਵਾਰ ਨਾਲ ਦੁੱਖ ਦਾ ਸਾਂਝਾ ਕਰਦੇ ਹੋਏ।

Advertisement
×