DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੇਲ੍ਹ ਤੋਂ ਬਾਹਰ ਆਉਂਦਿਆਂ ਹੀ Bikram Majithia ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ, ਜਾਣੋ ਕੀ ਕਿਹਾ

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਦੇ ਬਾਹਰ ਆਉਂਦਿਆਂ ਹੀ ਹਮਲਾਵਰ ਰੁਖ ਵਿਚ ਨਜ਼ਰ ਆਏ। ਚਿੱਟੇ ਕੁੜਤੇ-ਪਜਾਮੇ ਵਿੱਚ ਬਾਹਰ ਨਿਕਲੇ ਮਜੀਠੀਆ ਨੇ ਸਭ ਤੋਂ ਪਹਿਲਾਂ ਆਪਣੀਆਂ ਮੁੱਛਾਂ ਨੂੰ ਤਾਅ ਦਿੱਤਾ ਅਤੇ ਉੱਥੇ ਮੌਜੂਦ ਸਮਰਥਕਾਂ ਦਾ ਧੰਨਵਾਦ ਕੀਤਾ। ਜੇਲ੍ਹ...

  • fb
  • twitter
  • whatsapp
  • whatsapp
featured-img featured-img
Photo: SAD FB/SS
Advertisement
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਦੇ ਬਾਹਰ ਆਉਂਦਿਆਂ ਹੀ ਹਮਲਾਵਰ ਰੁਖ ਵਿਚ ਨਜ਼ਰ ਆਏ। ਚਿੱਟੇ ਕੁੜਤੇ-ਪਜਾਮੇ ਵਿੱਚ ਬਾਹਰ ਨਿਕਲੇ ਮਜੀਠੀਆ ਨੇ ਸਭ ਤੋਂ ਪਹਿਲਾਂ ਆਪਣੀਆਂ ਮੁੱਛਾਂ ਨੂੰ ਤਾਅ ਦਿੱਤਾ ਅਤੇ ਉੱਥੇ ਮੌਜੂਦ ਸਮਰਥਕਾਂ ਦਾ ਧੰਨਵਾਦ ਕੀਤਾ। ਜੇਲ੍ਹ ਦੇ ਮੁੱਖ ਗੇਟ ਤੱਕ ਪੈਦਲ ਆਉਣ ਤੋਂ ਬਾਅਦ ਮਜੀਠੀਆ ਨੇ ਮੀਡੀਆ ਅਤੇ ਸਮਰਥਕਾਂ ਦੇ ਰੂਬਰੂ ਹੁੰਦਿਆਂ 'ਆਪ' ਸਰਕਾਰ 'ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ, ‘ਸਰਕਾਰਾਂ ਚਾਹੁੰਦੀ ਸੀ ਕਿ ਮੈਂ ਜ਼ਿੰਦਾ ਬਾਹਰ ਹੀ ਨਾ ਆਵਾਂ। ਪਰ ਪ੍ਰਮਾਤਮਾ ਦੀ ਮਿਹਰ ਸਦਕਾ ਉਹ ਅੱਜ ਸਭ ਦੇ ਵਿਚਕਾਰ ਹਨ।

ਉਨ੍ਹਾਂ ਕਿਹਾ ਕਿ, ‘‘ਜਿਨ੍ਹਾਂ ਨੂੰ ਸਰਕਾਰ ਦੱਬਦੀ ਸੀ, ਉਨ੍ਹਾਂ ਨੂੰ ਵਾਹਿਗੁਰੂ ਬਲ ਬਖ਼ਸ਼ਦਾ ਸੀ।’’ ਮਜੀਠੀਆ ਨੇ ਇਹ ਵੀ ਖੁਲਾਸਾ ਕੀਤਾ ਕਿ ਜਦੋਂ ਵੀ ਉਨ੍ਹਾਂ ਨੂੰ ਜੇਲ੍ਹ ਵਿੱਚ ਪਤਾ ਲੱਗਦਾ ਸੀ ਕਿ ਪੁਲੀਸ ਉਨ੍ਹਾਂ 'ਤੇ ਕੋਈ ਨਵਾਂ ਪਰਚਾ (FIR) ਦਰਜ ਕਰਨ ਲੱਗੀ ਹੈ, ਤਾਂ ਉਨ੍ਹਾਂ ਨੂੰ ਚਾਅ ਚੜ੍ਹਦਾ ਸੀ।

ਸਮਰਥਕਾਂ ਦੇ ਕਾਫਲੇ ਵਿਚਾਲੇ ਇੱਕ ਖੁੱਲ੍ਹੀ ਜੀਪ ਵਿੱਚ ਖੜ੍ਹ ਕੇ ਬੋਲਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਦੇਸ਼ ਦਿੰਦਿਆਂ ਮਜੀਠੀਆ ਨੇ ਕਿਹਾ: “ਮੈਂ ਜੇਲ੍ਹ ਦੇ ਅੰਦਰ ਬੈਂਗਣ ਖਾ ਕੇ ਗੁਜ਼ਾਰਾ ਕੀਤਾ ਹੈ, ਤੇਰਾ ਕੀ ਬਣੂ ਸਾਂਭਾ”, ਅਤੇ ਨਾਲ ਹੀ ਜੋੜਿਆ ਕਿ “ਮਜੀਠੀਆ ਨਾ ਰੁਕੂਗਾ, ਨਾ ਮਜੀਠੀਆ ਝੁਕੂਗਾ।”
ਮਜੀਠੀਆ ਨੇ ਮਜ਼ਾਕੀਆ ਲਹਿਜ਼ੇ ਵਿੱਚ ਬੋਲਦਿਆਂ ਕਿਹਾ ਕਿ ਉਨ੍ਹਾਂ ਗ੍ਰਿਫਤਾਰੀ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਦੇ ਸੂਤਰਾਂ ਬਾਰੇ ਜਾਨਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਅਕਾਲੀ ਆਗੂ ਨੇ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਸਾਂਝੇ ਕੀਤੇ ਇੱਕ ਟਵੀਟ ਬਾਰੇ ਟਿੱਪਣੀ ਵੀ ਕੀਤੀ।
ਉਨ੍ਹਾਂ ਨੇ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਬਾਦਲ, ਚਰਨਜੀਤ ਸਿੰਘ ਚੰਨੀ, ਤਰੁਣ ਚੁੱਘ, ਭੈਣ ਹਰਸਿਮਰਤ ਬਾਦਲ ਅਤੇ ਸੁਖਪਾਲ ਖਹਿਰਾ ਦਾ ਧੰਨਵਾਦ ਕਰਦਿਆਂ ਦਾਅਵਾ ਕੀਤਾ ਕਿ ਉਹ ਮਾੜੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹੇ।
Advertisement
Advertisement
×