ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਵਿੱਚ ਮੁੜ ਵਾਧਾ

  ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ 14...
ਬਿਕਰਮ ਸਿੰਘ ਮਜੀਠੀਆ
Advertisement

 

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਵਿਖੇ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਹੋਈ। ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ ਨੂੰ ਅਦਾਲਤ ਨੇ 5 ਅਗਸਤ ਤੱਕ ਮੁਲਤਵੀ ਕੀਤਾ ਹੈ। ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਮਜੀਠੀਆ ਨੂੰ 14 ਅਗਸਤ ਨੂੰ ਵੀ ਵੀਡੀਓ ਕਾਨਫਰਸਿੰਗ ਰਾਹੀਂ ਹੀ ਪੇਸ਼ ਕੀਤਾ ਜਾਵੇ।

Advertisement

Advertisement