ਅਜੇ ਮਲਹੋਤਰਾ
ਬਸੀ ਪਠਾਣਾਂ, 29 ਅਪਰੈਲ
ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਰਮਜੀਤ ਸਿੰਘ ਖਾਲਸਾ ਨੇ ਅੱਜ ਬੱਸੀ ਪਠਾਣਾਂ ਤੋਂ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਘਰ-ਘਰ ਜਾ ਕੇ ਵੋਟਾਂ ਮੰਗੀਆਂ|
ਬੱਸੀ ਪਠਾਣਾਂ ਦੇ ਨੰਦਪੁਰ ਕਲੌੜ ਰੋਡ, ਮੁਹੱਲਾ ਪੂਰਾ, ਮੁਹੱਲਾ ਇਮਲੀ, ਸਿੰਘਪੁਰਾ, ਬਖਸ਼ਿਸ਼ ਇੰਡਸਟਰੀ ਅਤੇ ਸਥਾਨਕ ਦਾਣਾ ਮੰਡੀ ਵਿਖੇ ਨੁਕੜ ਮੀਟਿੰਗਾਂ ਕਰਦੇ ਹੋਏ ਲੋਕਾਂ ਨੂੰ ਅਕਾਲੀ ਸਰਕਾਰ ਦੌਰਾਨ ਹੋਏ ਵਿਕਾਸ ਬਾਰੇ ਦੱਸਿਆ ਗਿਆ| ਇਸ ਦੌਰਾਨ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਗੁਰਜੀਤ ਸਿੰਘ ਤਲਵੰਡੀ, ਪਰਦੀਪ ਸਿੰਘ ਕਲੌੜ, ਅਵਤਾਰ ਸਿੰਘ ਰਿਆ, ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ ਮੋਕਾਰੋਪੁਰ, ਕੌਸਲਰ ਮਨਪ੍ਰੀਤ ਸਿੰਘ ਹੈਪੀ, ਰਿੱਕੀ ਵਾਲੀਆ ਅਤੇ ਸੰਜੀਵ ਸਚਦੇਵਾ ਆਦਿ ਨੇ ਆਮ ਆਦਮੀ ਪਾਰਟੀ ’ਤੇ ਪੰਜਾਬ ਨਾਲ ਧਰੋਹ ਕਮਾਉਣ ਦੇ ਦੋਸ਼ ਲਾਏ| ਮੀਟਿੰਗਾਂ ਦੌਰਾਨ ਔਰਤਾਂ ਦੀ ਭਾਰੀ ਸ਼ਮੂਲੀਅਤ ਰਹੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਦੀਪ ਕਲੌੜ ਨੇ ਕਿਹਾ ਕਿ ਦੋ ਸਾਲ ਬੀਤ ਜਾਣ ਤੋਂ ਬਾਅਦ ਵੀ ਭਗਵੰਤ ਮਾਨ ਸਰਕਾਰ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਨਹੀ ਦਿੱਤੇ| ਬਿਕਰਮਜੀਤ ਸਿੰਘ ਖਾਲਸਾ ਨੇ ਅਪੀਲ ਕੀਤੀ ਕਿ ਅਕਾਲੀ ਦਲ ਦੇ ਹੱਕ ਵਿੱਚ ਵੋਟ ਪਾ ਕੇ ਪੰਜਾਬ ਅਤੇ ਪੰਜਾਬੀਅਤ ਨੂੰ ਮਜ਼ਬੂਤ ਕਰਨ|