DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਜਪਾ, ਅਕਾਲੀ ਦਲ ਤੇ ਕਾਂਗਰਸ ਨੇ ਪੰਜਾਬ ਦੀ ਸ਼ਾਨ ਨੂੰ ਢਾਹ ਲਾਈ: Bhagwant Mann

ਸੂਬੇ ਦੇ ਲੋਕਾਂ ਨੂੰ ਕੲੀ ਸਾਲਾਂ ਤੱਕ ਮੌਕਿਆਂ ਤੋਂ ਵਾਂਝੇ ਰੱਖਣ ਦਾ ਦਾਅਵਾ; ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਲਾਮਬੰਦੀ ਲਈ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਭਗਵੰਤ ਮਾਨ ਅਦਾਕਾਰਾ ਨੀਰੂ ਬਾਜਵਾ ਅਤੇ ਹੋਰਨਾਂ ਦਾ ਸਨਮਾਨ ਕਰਦੇ ਹੋਏ। -ਫੋਟੋ: ਚਿੱਲਾ
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ 23 ਜ਼ਿਲ੍ਹਿਆਂ ’ਚ ਜਾਣ ਵਾਲੀ ਬਾਈਕ ਰੈਲੀ ਨੂੰ ਅੱਜ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਨੂੰ ਨਸ਼ੇ ਫੈਲਾਉਣ ਅਤੇ ਸੂਬੇ ਦੇ ਅਕਸ ਨੂੰ ਢਾਹ ਲਾਉਣ ਲਈ ਜ਼ਿੰਮੇਵਾਰ ਦੱਸਿਆ।ਮੁੱਖ ਮੰਤਰੀ ਨੇ ਕਿਹਾ ਕਿ ਚੱਪੜਚਿੜੀ ਤੋਂ ਨਸ਼ਿਆਂ ਵਿਰੁੱਧ ਆਖ਼ਰੀ ਪੜਾਅ ਦੀ ਸ਼ੁਰੂਆਤ ਦਾ ਬਹੁਤ ਵੱਡਾ ਮਹੱਤਵ ਹੈ ਕਿਉਂਕਿ ਇਹ ਧਰਤੀ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਅਨਿਆਂ ਅਤੇ ਜ਼ੁਲਮ ਵਿਰੁੱਧ ਲੜੀ ਗਈ ਜੰਗ ਨਾਲ ਜੁੜੀ ਹੋਈ ਹੈ ਅਤੇ ਉਹੀ ਸਾਹਸ, ਕੁਰਬਾਨੀ ਅਤੇ ਦ੍ਰਿੜ੍ਹਤਾ ਦੀ ਭਾਵਨਾ ਨਸ਼ਿਆਂ ਵਿਰੁੱਧ ਜੰਗ ’ਚ ਅਗਵਾਈ ਦੇਵੇਗੀ। ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇਕੱਲੀ ਸਰਕਾਰ ਨਹੀਂ ਜਿੱਤ ਸਕਦੀ, ਇਸ ਲਈ ਹਰ ਪੰਜਾਬੀ ਨੂੰ ਇਕਜੁੱਟ ਹੋਣ ਦੀ ਲੋੜ ਹੈ। ਬਾਈਕਰਾਂ ਦੀ ਰੈਲੀ ਪਿੰਡਾਂ ਅਤੇ ਸ਼ਹਿਰਾਂ ਤੱਕ ਨਸ਼ਿਆਂ ਵਿਰੁੱਧ ਸੁਨੇਹਾ ਪਹੁੰਚਾਏਗੀ। ਸੂਬੇ ਦੀ ਭਲਾਈ ਅਤੇ ਵਿਕਾਸ ਲਈ ਲੋਕਾਂ ਦੇ ਸੁਝਾਅ ਇਕੱਠੇ ਕਰਨ ਵਾਸਤੇ ਰੈਲੀ ਦੇ ਨਾਲ ਵਿਸ਼ੇਸ਼ ਵਾਹਨ ਵੀ ਚੱਲੇਗਾ।

ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤਬਾਹ ਕਰਨ ਦੇ ਸਰਕਾਰ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਣ ਵਾਲੇ ਡਰੋਨਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਗਿਆ ਹੈ। ਸਰਕਾਰ ਨਸ਼ਾ ਤਸਕਰੀ ਰੋਕਣ ਅਤੇ ਨੌਜਵਾਨਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਦੇ ਢੁਕਵੇਂ ਉਪਰਾਲੇ ਕਰ ਰਹੀ ਹੈ।’’

Advertisement

ਉਨ੍ਹਾਂ ਕਿਹਾ ਕਿ ਰੁਜ਼ਗਾਰ ਲਈ ਉਨ੍ਹਾਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ 70,885 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਪਿਛਲੀਆਂ ਸਰਕਾਰਾਂ ’ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਸਾਲਾਂ ਦੀ ਅਣਦੇਖੀ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਮੌਕਿਆਂ ਤੋਂ ਵਾਂਝੇ ਰੱਖਿਆ। ਉਨ੍ਹਾਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ, ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਬਿਹਤਰ ਸਕੂਲ ਸਿੱਖਿਆ, ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ, ਮਿਆਰੀ ਸਿਹਤ ਸਹੂਲਤਾਂ ਅਤੇ ਪਿੰਡਾਂ ’ਚ ਖੇਡ ਮੈਦਾਨਾਂ ਨੂੰ ਸਮਰਪਿਤ ਪਹਿਲਕਦਮੀਆਂ ਦਾ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹਰ ਪਿੰਡ ਅਤੇ ਕਸਬੇ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਲਗਪਗ 15,000 ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। 81,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ 3,900 ਕਿਲੋ ਹੈਰੋਇਨ ਅਤੇ 983 ਕਿਲੋ ਅਫ਼ੀਮ ਜ਼ਬਤ ਕੀਤੀ ਗਈ ਹੈ।

Advertisement

ਮੁੱਖ ਮੰਤਰੀ ਨੇ ਨਸ਼ਿਆਂ ਵਿਰੋਧੀ ਮੁਹਿੰਮ ’ਚ ਸ਼ਾਮਲ ਹੋਣ ਲਈ ਅਦਾਕਾਰਾ ਨੀਰੂ ਬਾਜਵਾ, ਫਿਲਮ ‘ਥਾਪੀ’ ਦੀ ਟੀਮ ਅਤੇ ਪੰਜਾਬ ਦੇ ਭਲੇ ਦੀ ਸੋਚ ਰੱਖਣ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੀਰੂ ਬਾਜਵਾ ਅਤੇ ਹੋਰਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਵਿਧਾਇਕ ਕੁਲਵੰਤ ਸਿੰਘ, ਮੁਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ, ਡੀ ਆਈ ਜੀ ਅਖਿਲ ਚੌਧਰੀ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ ਐੱਸ ਪੀ ਵਰੁਣ ਸ਼ਰਮਾ ਵੀ ਹਾਜ਼ਰ ਸਨ।

Advertisement
×