ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਨੇ ਐਲਾਨਾਂ ਦੇ ਮਾਮਲੇ ’ਤੇ ਸਰਕਾਰ ਘੇਰੀ

ਗੁਰੂ ਤੇਗ ਬਹਾਦਰ ਦੇ ਨਾਂ ’ਤੇ ਯੂਨੀਵਰਸਿਟੀ ਬਣਾਉਣ ਦੇ ਐਲਾਨ ’ਤੇ ਵੀ ਸਵਾਲ ਉਠਾਏ
Advertisement

ਭਾਜਪਾ ਦੇ ਪੰਜਾਬ ਦੇ ਉਪ-ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਦੋਸ਼ ਲਾਇਆ ਕਿ ਰਾਜਨੀਤਕ ਦਬਾਅ ਕਾਰਨ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਨਹੀਂ ਕੀਤਾ ਗਿਆ। ਲਕੇ ਦੇ ਲੋਕਾਂ ਨੂੰ ਇਹ ਇਤਿਹਾਸਕ ਮੰਗ ਪੂਰੀ ਹੋਣ ਦੀ ਉਮੀਦ ਦੀ ਸੀ, ਸਰਕਾਰ ਨੇ ਲੋੜੀਦਾ ਕੰਮ ਵੀ ਕਰ ਲਿਆ ਸੀ ਪਰ ਸਿਆਸੀ ਦਬਾਅ ਕਾਰਨ ਸਰਕਾਰ ਮੌਕੇ ’ਤੇ ਪਿੱਛੇ ਹਟ ਗਈ, ਜਿਸ ਕਾਰਨ ਲੋਕ ਨਿਰਾਸ਼ ਹੋਏ ਹਨ। ਸ੍ਰੀ ਸ਼ਰਮਾ ਨੇ ਕਿਹਾ ਕਿ ਸਰਕਾਰ 25 ਸਾਲ ਪਹਿਲਾਂ ਹੋ ਚੁੱਕੇ ਫ਼ੈਸਲਿਆਂ ਦਾ ਮੁੜ ਐਲਾਨ ਕਰਕੇ ਰਾਜਸੀ ਲਾਭ ਲੈਣਾ ਚਾਹੁੰਦੀ ਹੈ ਜਦਕਿ ਪਵਿੱਤਰ ਸ਼ਹਿਰ ਦਾ ਦਰਜਾ ਤੇ ਹੋਰ ਐਲਾਨ ਪਹਿਲਾਂ ਹੀ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਗਏ ਸਨ। ਉਨ੍ਹਾਂ ਨੇ ਮੁੱਖ ਮੰਤਰੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਂ ’ਤੇ ਯੂਨੀਵਰਸਿਟੀ ਬਣਾਉਣ ਦੇ ਐਲਾਨ ’ਤੇ ਵੀ ਸਵਾਲ ਉਠਾਏ। ਡਾ. ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰ ਗੰਭੀਰ ਹੁੰਦੀ ਤਾਂ ਵਿਧਾਨ ਸਭਾ ਸੈਸ਼ਨ ਵਿੱਚ ਐਕਟ ਪਾਸ ਕਰਦੀ ਤੇ ਫੰਡ ਦੀ ਵਿਵਸਥਾ ਕੀਤੀ ਜਾਂਦੀ ਪਰ ਬਿਨਾਂ ਕਾਨੂੰਨੀ ਕਾਰਵਾਈ ਕੇਵਲ ਐਲਾਨ ਕਰਨਾ ਲੋਕਾਂ ਨੂੰ ਭਰਮਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ’ਚ 12 ਮੈਡੀਕਲ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ ਪਰ ਅੱਜ ਤੱਕ ਇੱਕ ਵੀ ਕਾਲਜ ਨਹੀਂ ਖੁੱਲਿਆ। ਉਨ੍ਹਾਂ ਦੋਸ਼ ਲਾਇਆ ਕਿ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੌਰਾਨ ਸਰਕਾਰ ਨੇ ਸਿਰਫ ਮਸ਼ਹੂਰੀ ’ਤੇ ਜ਼ੋਰ ਲਾਇਆ ਹੈ ਪਰ ਹਲਕੇ ਦੀ ਤਰੱਕੀ, ਸਿਹਤ ਤੇ ਬੁਨਿਆਦੀ ਢਾਂਚੇ ’ਚ ਸੁਧਾਰ ਨਾਲ ਜੁੜੇ ਮੁੱਦਿਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ।

ਭਾਜਪਾ ਨੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕਰਨ ’ਤੇ ਚੁੱਕੇ ਸਵਾਲ

Advertisement

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਆਈ ਏ ਐੱਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕਰਨ ’ਤੇ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਨੂੰ ‘ਹੋਲੀ ਸਿਟੀ’ ਘੋਸ਼ਿਤ ਕਰਨ ਦਾ ਸਿਰਫ਼ ਦਿਖਾਵਾ ਕੀਤਾ ਹੈ, ਜਦੋਂ ਕਿ ਸੂਬਾ ਸਰਕਾਰ ਨੇ 1956 ਵਿੱਚ ਤਿਆਰ ਕੀਤੇ ਸ਼ਰਾਬਬੰਦੀ ਦੇ ਨਿਯਮਾਂ ਨੂੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 1956 ਦੇ ਨਿਯਮਾਂ ਅਨੁਸਾਰ ਪੁਰਾਣੇ ਸ਼ਹਿਰ ਵਿੱਚ ਸ਼ਰਾਬਬੰਦੀ ਕੀਤੀ ਗਈ ਸੀ, ਜਦੋਂ ਕਿ ਸੂਬਾ ਸਰਕਾਰ ਨੇ ਹੁਣ ਹਰਿਮੰਦਰ ਸਾਹਿਬ ਦੇ ਗਲਿਆਰੇ ਨੂੰ ਪਵਿੱਤਰ ਸਥਾਨ ਘੋਸ਼ਿਤ ਕੀਤਾ ਹੈ। ਇਨ੍ਹਾਂ ਹੁਕਮਾਂ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ 100 ਮੀਟਰ ਦੇ ਘੇਰੇ ਵਿੱਚ ਸ਼ਰਾਬ ਵਿਕਰੀ ’ਤੇ ਰੋਕ ਲਗਾਈ ਜਾ ਸਕਦੀ ਹੈ।

Advertisement
Show comments