ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਭਾਜਪਾ ਨੇ ਬੇਅਦਬੀ ਖ਼ਿਲਾਫ਼ ਬਿੱਲ ਦੀ ਕਾਪੀ ਸਾੜੀ

ਬਿੱਲ ’ਚ ਉਮਰ ਕੈਦ ਦੀ ਸਜ਼ਾ ਦਾ ਜ਼ਿਕਰ ਨਹੀਂ: ਰਾਜੂ
Advertisement

ਚਰਨਜੀਤ ਭੁੱਲਰ

ਪੰਜਾਬ ਭਾਜਪਾ ਨੇ ਪੰਜਾਬ ਵਿਧਾਨ ਸਭਾ ’ਚ ਪੇਸ਼ ਹੋਏ ਬੇਅਦਬੀ ਖ਼ਿਲਾਫ਼ ਬਿੱਲ ਦੀ ਕਾਪੀ ਅੱਜ ਇੱਥੇ ਸਾੜੀ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬੇਅਦਬੀ ਖ਼ਿਲਾਫ਼ ਬਿੱਲ (ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2005) ਵਿੱਚ ਕੋਈ ਦਮ ਨਹੀਂ ਹੈ ਅਤੇ ਇਸ ’ਚ ਬੇਅਦਬੀ ਦੀ ਪਰਿਭਾਸ਼ਾ ਹੀ ਸਪੱਸ਼ਟ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਅਤੇ ਹੁਣ ਇਸ ਬਿੱਲ ਨੂੰ ਪੰਜਾਬ ਵਿਧਾਨ ਸਭਾ ਵਿੱਚ ਲਿਆ ਕੇ ਆਪਣੀਆਂ ਨਾਕਾਮੀਆਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਗਮੋਹਨ ਰਾਜੂ ਨੇ ਕਿਹਾ ਕਿ ‘ਆਪ’ ਵੱਲੋਂ ਪ੍ਰਚਾਰ ਕੀਤਾ ਗਿਆ ਸੀ ਕਿ ਬੇਅਦਬੀ ਬਿੱਲ ’ਚ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਵਿਵਸਥਾ ਕੀਤੀ ਗਈ ਹੈ ਪਰ ਇਸ ਬਿੱਲ ਵਿੱਚ ਕਿਤੇ ਵੀ ਉਮਰ ਕੈਦ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਭਾਜਪਾ ਆਗੂ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਧਾਰਮਿਕ ਗ੍ਰੰਥਾਂ ਦਾ ਬਿੱਲ ਵਿੱਚ ਕਿਧਰੇ ਜ਼ਿਕਰ ਨਹੀਂ ਕੀਤਾ ਗਿਆ ਜਦਕਿ ਪੰਜਾਬ ਵਿੱਚ ਇੱਕ ਤਿਹਾਈ ਆਬਾਦੀ ਦਲਿਤ ਵਰਗ ਦੀ ਹੈ। ਦਲਿਤ ਵਰਗ ਨਾਲ ਸਬੰਧਤ ‘ਆਪ’ ਦੇ ਵਿਧਾਇਕਾਂ ਅਤੇ ਵਜ਼ੀਰਾਂ ਨੇ ਵੀ ਇਸ ਮਾਮਲੇ ’ਤੇ ਚੁੱਪ ਧਾਰੀ ਹੋਈ ਹੈ। ਜਗਮੋਹਨ ਰਾਜੂ ਨੂੰ ਜਦੋਂ ਸੁਆਲ ਕੀਤਾ ਕਿ ਵਿਧਾਨ ਸਭਾ ’ਚ ਭਾਜਪਾ ਵਿਧਾਇਕਾਂ ਨੇ ਅਜਿਹਾ ਵਿਰੋਧ ਕਿਉਂ ਨਹੀਂ ਕੀਤਾ ਤਾਂ ਭਾਜਪਾ ਆਗੂ ਨੇ ਆਖਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਵਿਧਾਇਕਾਂ ਨੂੰ ਘੱਟ ਸਮਾਂ ਮਿਲਿਆ ਸੀ।

Advertisement

Advertisement