ਉਮਰ ਦੇ ਪਾਣੀਆਂ ਬਾਰੇ ਬਿਆਨ ਦੀ ਭਾਜਪਾ ਵੱਲੋਂ ਨਿਖੇਧੀ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 21 ਜੂਨ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਪਾਕਿਸਤਾਨ ਨਾਲ ਸਿੰਧੂ ਪਾਣੀ ਸੰਧੀ ਖ਼ਤਮ ਹੋਣ ਮਗਰੋਂ ਸੂਬੇ ਦੇ ਤਿੰਨ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੂਨ
Advertisement
ਪੰਜਾਬ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਪਾਕਿਸਤਾਨ ਨਾਲ ਸਿੰਧੂ ਪਾਣੀ ਸੰਧੀ ਖ਼ਤਮ ਹੋਣ ਮਗਰੋਂ ਸੂਬੇ ਦੇ ਤਿੰਨ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਨਾ ਵਗਣ ਦੇਣ ਨੂੰ ਲੈ ਕੇ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ।
ਜੋਸ਼ੀ ਨੇ ਕਿਹਾ ਕਿ ਪੰਜਾਬ ਭਾਰਤ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਹੈ। ਸਾਲ 1960 ਦੀ ਹਰੀ ਕ੍ਰਾਂਤੀ ਦੌਰਾਨ ਪੰਜਾਬ ਨੇ ਕੌਮੀ ਅਨਾਜ ਸਪਲਾਈ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੌਮੀ ਖ਼ੁਰਾਕ ਸੁਰੱਖਿਆ ਲਈ ਆਪਣੇ ਦਰਿਆ ਅਤੇ ਜ਼ਮੀਨ ਹੇਠਲੇ ਪਾਣੀ ਦੋਵਾਂ ਦਾ ਬਲੀਦਾਨ ਦਿੱਤਾ ਤਾਂ ਜੋ ਭਾਰਤ ਦੇ ਬਾਕੀ ਹਿੱਸਿਆਂ ਨੂੰ ਭੋਜਨ ਮਿਲ ਸਕੇ। ਇਸ ਲਈ ਪੰਜਾਬ ਨੂੰ ਵਾਧੂ ਪਾਣੀ ਦਿੱਤਾ ਜਾਣਾ ਚਾਹੀਦਾ ਹੈ।
Advertisement
×