DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP ਵੱਲੋਂ SIR ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ

ਸਰਕਾਰੀ ਕਰਮਚਾਰੀਆਂ ’ਤੇ ਵੋਟਰ ਸੂਚੀਆਂ ਦੀ ਸੁਧਾਈ ਬਹਾਨੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਨ ਦੇ ਦੋਸ਼; ਕਮਿਸ਼ਨ ਤੋਂ ਅਨੁਸ਼ਾਸਨੀ ਕਾਰਵਾਈ ਦੀ ਮੰਗ

  • fb
  • twitter
  • whatsapp
  • whatsapp
featured-img featured-img
ਕੇਵਲ ਸਿੰਘ ਢਿੱਲੋਂ
Advertisement

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੌਰਾਨ ਬੇਨਿਯਮੀਆਂ ਦੇ ਦੋਸ਼ ਲਾਏ ਹਨ। ਉਨ੍ਹਾਂ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਨੂੰ ਮੰਗ ਪੱਤਰ ਭੇਜ ਕੇ ਐੱਸ ਆਈ ਆਰ ਦੌਰਾਨ ਕੁਝ ਸਰਕਾਰੀ ਅਧਿਕਾਰੀਆਂ ਤੇ ਬੀ ਐੱਲ ਓਜ਼ ਵੱਲੋਂ ਕੀਤੀਆਂ ਜਾ ਰਹੀਆਂ ਕਥਿਤ ਗੈ਼ਰ-ਕਾਨੂੰਨੀ ਗਤੀਵਿਧੀਆਂ ’ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਪੰਜਾਬ ਭਾਜਪਾ ਨੇ ਚੋਣ ਕਮਿਸ਼ਨ ਤੋਂ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਰਾਹੀਂ ਦੋਸ਼ ਲਗਾਇਆ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਚੋਣ ਡਿਊਟੀ ’ਤੇ ਤਾਇਨਾਤ ਕੁਝ ਅਧਿਕਾਰੀ ਵੋਟਰ ਸੂਚੀ ਦੀ ਸੁਧਾਈ ਦੇ ਬਹਾਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨਾਲ ਸਬੰਧਤ ਡੇਟਾ ਇਕੱਠਾ ਕਰ ਰਹੇ ਹਨ ਅਤੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰ ਰਹੇ ਹਨ। ਇਹ ਗਤੀਵਿਧੀਆਂ ਚੋਣ ਕਮਿਸ਼ਨ ਦੀ ਪ੍ਰਕਿਰਿਆ ਦੇ ਉਦੇਸ਼ਾਂ ਦੇ ਬਿਲਕੁਲ ਉਲਟ ਅਤੇ ਗੈ਼ਰ-ਕਾਨੂੰਨੀ ਹਨ। ਕਈ ਥਾਵਾਂ ’ਤੇ ਬੂਥ ਲੈਵਲ ਅਫ਼ਸਰ ਕਿਰਾਏਦਾਰ ਵੋਟਰਾਂ ਤੋਂ ਗ਼ੈਰ-ਜ਼ਰੂਰੀ ਦਸਤਾਵੇਜ਼ ਜਾਂ ਮਕਾਨ ਮਾਲਕ ਦਾ ਹਲਫ਼ੀਆ ਬਿਆਨ ਮੰਗ ਕੇ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਹਨ, ਜਦੋਂ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਵਿੱਚ ਇਹ ਕਿਤੇ ਵੀ ਲਾਜ਼ਮੀ ਨਹੀਂ ਹਨ। ਅਜਿਹੀਆਂ ਨਾਜਾਇਜ਼ ਮੰਗਾਂ ਕਾਰਨ ਆਮ ਵੋਟਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਚੋਣ ਪ੍ਰਕਿਰਿਆ ਬੇਲੋੜੀ ਗੁੰਝਲਦਾਰ ਬਣ ਰਹੀ ਹੈ।

ਪੰਜਾਬ ਭਾਜਪਾ ਦੇ ਪ੍ਰਧਾਨ ਨੇ ਮੰਗ ਕੀਤੀ ਹੈ ਕਿ ਨਿਯਮਾਂ ਤੋਂ ਬਾਹਰ ਜਾ ਕੇ ਡੇਟਾ ਇਕੱਠਾ ਕਰਨ ਅਤੇ ਸਰਕਾਰੀ ਸਕੀਮਾਂ ਦਾ ਪ੍ਰਚਾਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਤੁਰੰਤ ਜਾਂਚ ਕੀਤੀ ਜਾਵੇ ਅਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਸਮੂਹ ਜ਼ਿਲ੍ਹਾ ਚੋਣ ਅਫ਼ਸਰਾਂ, ਈ ਆਰ ਓਜ਼, ਏ ਈ ਆਰ ਓਜ਼ ਅਤੇ ਬੀ ਐੱਲ ਓਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਵੋਟਰਾਂ ਤੋਂ ਕੋਈ ਹੋਰ ਵਾਧੂ ਦਸਤਾਵੇਜ਼ ਨਾ ਮੰਗਿਆ ਜਾਵੇ।

Advertisement

Advertisement
Advertisement
×