ਐੱਸ ਆਈ ਆਰ ਬਹਾਨੇ ਵਿਰੋਧੀਆਂ ਦੀਆਂ ਵੋਟਾਂ ਕੱਟ ਰਹੀ ਹੈ ਭਾਜਪਾ: ਚੀਮਾ
ਕੇਂਦਰ ਦੀ ਭਾਜਪਾ ਸਰਕਾਰ ਲੋਕਤੰਤਰ ਦਾ ਕਤਲੇਆਮ ਕਰ ਰਹੀ ਹੈ ਅਤੇ ਕਿਸੇ ਵੀ ਜ਼ਰੀਏ ਸੱਤਾ ’ਤੇ ਕਾਬਜ਼ ਰਹਿਣ ਦੀਆਂ ਕੋਝੀਆਂ ਚਾਲਾ ਚੱਲ ਰਹੀ ਹੈ। ਇਹ ਦੋਸ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਕੂਹਲੀ ਕਲਾਂ ਵਿੱਚ ‘ਆਪ’ ਵਰਕਰਾਂ...
Advertisement
ਕੇਂਦਰ ਦੀ ਭਾਜਪਾ ਸਰਕਾਰ ਲੋਕਤੰਤਰ ਦਾ ਕਤਲੇਆਮ ਕਰ ਰਹੀ ਹੈ ਅਤੇ ਕਿਸੇ ਵੀ ਜ਼ਰੀਏ ਸੱਤਾ ’ਤੇ ਕਾਬਜ਼ ਰਹਿਣ ਦੀਆਂ ਕੋਝੀਆਂ ਚਾਲਾ ਚੱਲ ਰਹੀ ਹੈ। ਇਹ ਦੋਸ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਕੂਹਲੀ ਕਲਾਂ ਵਿੱਚ ‘ਆਪ’ ਵਰਕਰਾਂ ਦੀ ਹਾਜ਼ਰੀ ਦੌਰਾਨ ਲਾਇਆ। ਇਸ ਮੌਕੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਵੀ ਹਾਜ਼ਰ ਰਹੇ। ਸ੍ਰੀ ਚੀਮਾ ਨੇ ਕਿਹਾ ਕਿ ਭਾਜਪਾ ’ਤੇ ਜੋ ਵੋਟ ਚੋਰੀ ਦੇ ਇਲਜ਼ਾਮ ਲੱਗ ਰਹੇ ਹਨ, ਉਹ ਭਵਿੱਖ ਵਿੱਚ ਸੱਚ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਹੁਣ 2003 ਦੀਆਂ ਵੋਟਰ ਸੂਚੀਆਂ ਨੂੰ ਆਧਾਰ ਮੰਨ ਕੇ ਸਪੈਸ਼ਲ ਸੁਧਾਈ ਦੇ ਨਾਂ ’ਤੇ ਕੋਈ ਵੱਡੀ ਖੇਡ ਖੇਡੀ ਜਾ ਰਹੀ ਹੈ। ਇਸ ਮੌਕੇ ਰਣਜੀਤ ਸਿੰਘ ਧਮੋਟ, ਰਮਨ ਕੁਮਾਰ ਚਾਂਦੀ, ਪ੍ਰਧਾਨ ਸਤਿਨਾਮ ਸਿੰਘ ਅਤੇ ਹੋਰ ਹਾਜ਼ਰ ਸਨ।
Advertisement
Advertisement