ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਭਾਜਪਾ: ਅਰੋੜਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਲੀ ਦੇ ਮੰਤਰੀ ਵੱਲੋਂ ਪੰਜਾਬ ਦੇ ਕਿਸਾਨਾਂ ’ਤੇ ਪਰਾਲੀ ਸਾੜਨ ਦੇ ਲਾਏ ਦੋਸ਼ਾਂ ਨੂੰ ਗੁਮਰਾਹਕੁਨ ਕਰਾਰ ਦਿੰਦਿਆਂ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਭਾਜਪਾ ਦੀ ਪੰਜਾਬ ਤੇ ਕਿਸਾਨਾਂ ਨੂੰ ਬਦਨਾਮ ਕਰਨ...
Advertisement

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਿੱਲੀ ਦੇ ਮੰਤਰੀ ਵੱਲੋਂ ਪੰਜਾਬ ਦੇ ਕਿਸਾਨਾਂ ’ਤੇ ਪਰਾਲੀ ਸਾੜਨ ਦੇ ਲਾਏ ਦੋਸ਼ਾਂ ਨੂੰ ਗੁਮਰਾਹਕੁਨ ਕਰਾਰ ਦਿੰਦਿਆਂ ਸਿਰੇ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਭਾਜਪਾ ਦੀ ਪੰਜਾਬ ਤੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਸ੍ਰੀ ਅਰੋੜਾ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 21 ਅਕਤੂਬਰ ਨੂੰ ਪੰਜਾਬ ਵਿੱਚ ਪਿਛਲੇ ਚਾਰ ਸਾਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਭਾਰੀ ਕਮੀ ਆਈ ਹੈ। ਸਾਲ 2021 ਵਿੱਚ 15 ਸਤੰਬਰ ਤੋਂ 21 ਅਕਤੂਬਰ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 4,327 ਘਟਨਾਵਾਂ ਸਾਹਮਣੇ ਆਈਆਂ ਸਨ, ਜਦੋਂਕਿ ਸਾਲ 2025 ਵਿੱਚ ਘੱਟ ਕੇ 415 ਰਹਿ ਗਈਆਂ ਹਨ। ਇਸ ਤਰ੍ਹਾਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 90 ਫ਼ੀਸਦ ਦੀ ਕਮੀ ਆਈ ਹੈ।

Advertisement
Advertisement
Show comments