DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਹਰਿਆਣਾ ਵਿਚਲੇ ਕੰਮਾਂ ਨੂੰ ਪੰਜਾਬ ’ਚ ਪ੍ਰਚਾਰ ਰਹੀ ਹੈ ਭਾਜਪਾ

ਨਾਇਬ ਸੈਣੀ ਨੇ ਪੰਜਾਬ ਵਿੱਚ ਗੇਡ਼ੇ ਵਧਾਏ

  • fb
  • twitter
  • whatsapp
  • whatsapp
featured-img featured-img
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਸੰਬੋਧਨ ਕਰਦੇ ਹੋਏ।
Advertisement

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਚੋਣ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਭਾਜਪਾ ਨੇ ਵੀ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦਾ ਬਿਗਲ ਵਜਾ ਦਿੱਤਾ ਹੈ।

ਮੌਜੂਦਾ ਸਮੇਂ ਪੰਜਾਬ ਵਿੱਚ ਭਾਜਪਾ ਵੱਲੋਂ ‘ਨਸ਼ਾ ਮੁਕਤ ਪੰਜਾਬ’ ਯਾਤਰਾ ਰਾਹੀਂ ਸੂਬੇ ਦੀ ‘ਆਪ’ ਸਰਕਾਰ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਵੱਲੋਂ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਹੇਠ ਤੀਜੀ ਵਾਰ ਬਣੀ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਪੰਜਾਬ ਵਿੱਚ ਪ੍ਰਚਾਰਿਆ ਜਾ ਰਿਹਾ ਹੈ। ਭਾਜਪਾ ਵੱਲੋਂ ਹਰਿਆਣਾ ਮਾਡਲ ਰਾਹੀਂ ਪੰਜਾਬ ਵਿੱਚ ਜਿੱਤ ਹਾਸਲ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਤਹਿਤ ਭਗਵਾ ਪਾਰਟੀ ਨੇ ਕੇਂਦਰੀ ਮੰਤਰੀਆਂ ਦੇ ਨਾਲ-ਨਾਲ ਗੁਆਂਢੀ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਪੰਜਾਬ ਵਿੱਚ ਵਿਸ਼ੇਸ਼ ਤੌਰ ’ਤੇ ਡਿਊਟੀ ਲਾਈ ਹੈ। ਇਸੇ ਕਰਕੇ ਨਾਇਬ ਸੈਣੀ ਵੱਲੋਂ ਪੰਜਾਬ ਵਿੱਚ ਗੜੇ ਵਧਾ ਦਿੱਤੇ ਹਨ, ਜੋ ਪੰਜਾਬ ਵਿੱਚ ਹਰ ਹਫ਼ਤੇ ਕਈ-ਕਈ ਪ੍ਰੋਗਰਾਮ ਕਰ ਰਹੇ ਹਨ ਅਤੇ ਲੋਕਾਂ ਨੂੂੰ ਲੁਭਾਉਣ ਦੀਆਂ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ।

Advertisement

ਸ੍ਰੀ ਸੈਣੀ ਵੱਲੋਂ ਪੰਜਾਬ ਫੇਰੀ ਦੌਰਾਨ ਦਸਤਾਕ ਸਜਾ ਕੇ ਪੰਜਾਬੀਆਂ ਨਾਲ ਅਪਣੱਤ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਗਏ ਕੰਮਾਂ ਨੂੰ ਵਿਸ਼ੇਸ਼ ਤੌਰ ’ਤੇ ਕੇਂਦਰਿਤ ਕੀਤਾ ਗਿਆ ਹੈ।

Advertisement

ਇਸ ਦੌਰਾਨ ਹਰਿਆਣਾ ਸਰਕਾਰ ਵੱਲੋਂ ਤੀਜੀ ਵਾਰ ਸਰਕਾਰ ਬਣਦੇ ਹੀ ਔਰਤਾਂ ਨੂੰ 2100 ਰੁਪਏ ਮਹੀਨਾ ਵਿੱਤੀ ਮਦਦ ਦੇਣ, ਬੁਢਾਪਾ ਪੈਨਸ਼ਨ 3200 ਰੁਪਏ ਮਹੀਨੇ ਦੇਣ ਅਤੇ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੀ ਐੱਮ ਐੱਸ ਪੀ ’ਤੇ ਖਰੀਦ ਕਰਨ ਵਰਗੇ ਕੰਮਾਂ ਨੂੰ ਪ੍ਰਚਾਰਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਭਾਜਪਾ ਵੱਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਵਿੱਚ ਵੀ ਜ਼ਿਆਦਾਤਰ ਥਾਵਾਂ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਮੌਜੂਦ ਰਹਿ ਰਹੇ ਹਨ। ਇਸ ਤੋਂ ਇਲਾਵਾ ਵੀ ਨਾਇਬ ਸੈਣੀ ਵੱਲੋਂ ਪੰਜਾਬ ਦੇ ਵੱਡੀ ਗਿਣਤੀ ਰਾਜਸੀ ਤੇ ਸਮਾਜਿਕ ਆਗੂਆਂ ਨਾਲ ਵੀ ਲਗਾਤਾਰ ਮੀਟਿੰਗਾਂ ਕਰ ਕੇ ਭਾਜਪਾ ਨਾਲ ਜੋੜਿਆ ਜਾ ਰਿਹਾ ਹੈ। ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਹੋਈਆਂ ਕਈ ਵੱਡੀਆਂ ਭਰਤੀਆਂ ਸਮੇਂ ਵੀ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਮੌਜੂਦ ਰਹੇ ਸਨ।

ਕਾਂਗਰਸ ਅਤੇ ‘ਆਪ’ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਪੱਛੜਿਆ: ਨਾਇਬ ਸੈਣੀ

ਚੰਡੀਗੜ੍ਹ (ਟਨਸ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਜਾ ਰਹੀ ਹੈ। ਸੂਬੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕੱਠੇ ਹੋਣਾ ਚਾਹੀਦਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਆਰਥਿਕ ਤੌਰ ’ਤੇ ਵੀ ਮਜ਼ਬੂਤ ਕੀਤਾ ਜਾ ਸਕੇ। ਇਹ ਗੱਲ ਨਾਇਬ ਸੈਣੀ ਨੇ ਚੰਡੀਗੜ੍ਹ ਵਿਚਲੀ ਆਪਣੀ ਸਰਕਾਰੀ ਰਿਹਾਇਸ਼ ਸੰਤ ਕਬੀਰ ਕੁਟੀਰ ਵਿੱਚ ਨਵਾਂਸ਼ਹਿਰ ਤੋਂ ਆਏ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਟੈਂਪੂ ਯੂਨੀਅਨ ਦੇ ਪ੍ਰਧਾਨ ਕਮਲਜੀਤ ਰਾਣਾ ਅਤੇ ਉਸ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਸ੍ਰੀ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਪੱਛੜ ਰਿਹਾ ਹੈ। ‘ਆਪ’ ਸਰਕਾਰ ਕਾਂਗਰਸ ਨਾਲੋਂ ਵੀ ਵੱਧ ਭ੍ਰਿਸ਼ਟ ਨਿਕਲੀ ਹੈ। ਇਸ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰਨ ਦਾ ਕੰਮ ਕੀਤਾ। ਇਸ ਲਈ ਪੰਜਾਬ ਦੀ ਜਨਤਾ ਨੇ ਭਾਜਪਾ ਦੀ ਸਰਕਾਰ ਬਣਾਉਣ ਅਤੇ ਮਜ਼ਬੂਤ ਤੇ ਵਿਕਸਿਤ ਸੂਬਾ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ।

Advertisement
×