DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਜਪਾ ਵੱਲੋਂ ਖਾੜੀ ਦੇਸ਼ਾਂ ’ਚ ਫਸੇ ਪੰਜਾਬੀਆਂ ਲਈ ਹੈਲਪਲਾਈਨ ਨੰਬਰ ਜਾਰੀ

ਪੰਜਾਬ ਭਾਜਪਾ ਨੇ ਇਰਾਨ-ਇਜ਼ਰਾਈਲ ਸੰਕਟ ਦੇ ਮੱਦੇਨਜ਼ਰ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਹੈਲਪਲਾਈਨ ਨੰਬਰ 75085-60065 ਜਾਰੀ ਕੀਤਾ ਹੈ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਨੰਬਰ...

  • fb
  • twitter
  • whatsapp
  • whatsapp
Advertisement

ਪੰਜਾਬ ਭਾਜਪਾ ਨੇ ਇਰਾਨ-ਇਜ਼ਰਾਈਲ ਸੰਕਟ ਦੇ ਮੱਦੇਨਜ਼ਰ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਹੈਲਪਲਾਈਨ ਨੰਬਰ 75085-60065 ਜਾਰੀ ਕੀਤਾ ਹੈ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਨੰਬਰ ’ਤੇ ਸੰਪਰਕ ਕਰ ਸਕਦੇ ਹਨ। ਪਾਰਟੀ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਇਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਹੀ ਸਬੰਧਤ ਦੇਸ਼ਾਂ ਵਿੱਚ ਭਾਰਤੀ ਸਫਾਰਤਖਾਨਿਆਂ ਨੂੰ ਨਾਗਰਿਕਾਂ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ। ਇਸ ਮੌਕੇ ਉਨ੍ਹਾਂ ਕਾਂਗਰਸ ’ਤੇ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ‘ਆਪ’ ਦੀ ‘ਬੀ’ ਟੀਮ ਵਜੋਂ ਕੰਮ ਕਰ ਰਹੀ ਹੈ ਅਤੇ ਸੂਬਾ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਬੋਲਣ ਦੀ ਹਿੰਮਤ ਨਹੀਂ ਕਰ ਰਹੀ।

Advertisement
Advertisement
×