ਕਾਂਗਰਸੀ ਵਿਧਾਇਕਾਂ ਨੂੰ ਚੂੜੀਆਂ ਦੇਣ ਪੁੱਜੀਆਂ ਭਾਜਪਾ ਆਗੂਆਂ ਦੀ ਖਿੱਚ-ਧੂਹ

ਕਾਂਗਰਸੀ ਵਿਧਾਇਕਾਂ ਨੂੰ ਚੂੜੀਆਂ ਦੇਣ ਪੁੱਜੀਆਂ ਭਾਜਪਾ ਆਗੂਆਂ ਦੀ ਖਿੱਚ-ਧੂਹ

ਬੁੱਧਵਾਰ ਨੂੰ ਜਲੰਧਰ ਵਿੱਚ ਪੁਲੀਸ ਨਾਲ ਧੱਕਾ ਮੁੱਕੀ ਹੁੰਦੀਆਂ ਹੋਈਆਂ ਭਾਜਪਾ ਮਹਿਲਾ ਵਿੰਗ ਦੀਆਂ ਮੈਂਬਰ ਔਰਤਾਂ। -ਫੋਟੋ: ਮਲਕੀਤ ਸਿੰਘ

ਪਾਲ ਸਿੰਘ ਨੌਲੀ

ਜਲੰਧਰ, 7 ਅਪਰੈਲ

ਪੰਜਾਬ ਵਿੱਚ ਦਿਨੋ ਦਿਨ ਗੰਭੀਰ ਹੁੰਦੀ ਅਮਨ ਕਾਨੂੰਨ ਦੀ ਸਥਿਤੀ ਦੇ ਮੁੱਦੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚੇ ਦੀਆਂ ਔਰਤਾਂ ਨੇ ਕਾਂਗਰਸ ਭਵਨ ਦਾ ਘਿਰਾਓ ਕਰ ਕੇ ਕਾਂਗਰਸੀ ਵਿਧਾਇਕਾਂ ਨੂੰ ਚੂੜੀਆਂ ਦੇਣੀਆਂ ਸਨ, ਪਰ ਪੁਲੀਸ ਨੇ ਉਨ੍ਹਾਂ ਨੂੰ ਉਥੇ ਪਹੁੰਚਣ ਤੋਂ ਪਹਿਲਾਂ ਹੀ ਬੈਰੀਕੇਡ ਲਾ ਕੇ ਰੋਕ ਦਿੱਤਾ। ਇਸ ਦੌਰਾਨ ਪੁਲੀਸ ਦੀ ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਨਾਲ ਉਥੇ ਹੀ ਖਿੱਚੋਤਾਣ ਹੋਈ। ਇਨ੍ਹਾਂ ਔਰਤਾਂ ਨੇ ਪੁਲੀਸ ਵੱਲ ਹੀ ਚੂੜੀਆਂ ਸੁੱਟ ਦਿੱਤੀਆਂ।

ਜਾਣਕਾਰੀ ਅਨੁਸਾਰ ਭਾਜਪਾ ਲੀਡਰਸ਼ਿਪ ਨੇ ਕਾਂਗਰਸੀ ਵਿਧਾਇਕਾਂ ਨੂੰ ਚੂੜੀਆਂ ਭੇਟ ਕਰਨ ਦਾ ਚੁੱਪ ਚੁਪੀਤੇ ਪ੍ਰੋਗਰਾਮ ਉਲੀਕਿਆ ਸੀ। ਔਰਤਾਂ ਪਲੇਟਾਂ ਵਿਚ ਚੂੜੀਆਂ ਰੱਖ ਕੇ ਲਿਆਈਆਂ ਸਨ। ਰੋਸ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਇੰਨੀ ਮਾੜੀ ਹੈ ਕਿ ਸ਼ਹਿਰਾਂ ਵਿਚ ਔਰਤਾਂ ਆਪਣੇ ਹੀ ਗਹਿਣੇ ਪਾ ਕੇ ਘਰੋਂ ਬਾਹਰ ਨਹੀਂ ਜਾ ਸਕਦੀਆਂ। ਸੂਬੇ ਵਿਚ ਥਾਂ-ਥਾਂ ਗੋਲੀ ਚੱਲਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਸਾਰੇ ਸ਼ਹਿਰਾਂ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਆਮ ਹੋ ਰਹੀਆਂ ਹਨ। ਪੰਜਾਬ ਦੇ ਕਾਂਗਰਸੀ ਵਿਧਾਇਕ ਸੂਬੇ ਨੂੰ ਲੁੱਟਣ ਲਈ ਦਿਨ-ਰਾਤ ਇਕ ਕਰ ਰਹੇ ਹਨ।

ਅੱਜ ਜਦੋਂ ਭਾਜਪਾ ਮਹਿਲਾ ਮੋਰਚੇ ਦੀਆਂ ਔਰਤਾਂ ਜ਼ਿਲ੍ਹਾ ਪ੍ਰਧਾਨ ਮੀਨੂ ਸ਼ਰਮਾ ਦੀ ਅਗਵਾਈ ਵਿਚ ਕਾਂਗਰਸ ਭਵਨ ਨੇੜੇ ਪਹੁੰਚੀਆਂ ਤਾਂ ਉਨ੍ਹਾਂ ਦੇ ਹੱਥਾਂ ਵਿਚ ਬੈਨਰ ਫੜਿਆ ਹੋਇਆ ਸੀ, ਜਿਸ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਪਰਗਟ ਸਿੰਘ, ਰਜਿੰਦਰ ਬੇਰੀ ਅਤੇ ਬਾਵਾ ਹੈਨਰੀ ਜੂਨੀਅਰ ਦੀਆਂ ਤਸਵੀਰਾਂ ਛਪੀਆਂ ਹੋਈਆਂ ਸਨ। ਔਰਤਾਂ ਦੇ ਹੱਥਾਂ ਵਿਚ ਛੋਟੀਆਂ ਤਖਤੀਆਂ ਵੀ ਫੜੀਆਂ ਹੋਈਆਂ ਸਨ, ਜਿਨ੍ਹਾਂ ਵਿਚੋਂ ਕਈਆਂ ’ਤੇ ਨਾਅਰੇ ਲਿਖੇ ਹੋਏ ਸਨ ਤੇ ਕਈਆਂ ਤਖਤੀਆਂ ’ਤੇ ਵਿਧਾਇਕਾਂ ਦੀਆਂ ਤਸਵੀਰਾਂ ਲਾ ਕੇ ਉਨ੍ਹਾਂ ਨਾਲ ਚੂੜੀਆਂ ਦੀ ਫੋਟੋ ਪ੍ਰਮੁੱਖਤਾ ਨਾਲ ਛਾਪੀ ਗਈ ਸੀ। ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਨੂੰ ਰੋਕਣ ਲਈ ਮਹਿਲਾ ਪੁਲੀਸ ਮੁਲਾਜ਼ਮਾਂ ਵੱਡੀ ਗਿਣਤੀ ’ਚ ਤਾਇਨਾਤ ਸਨ। ਮਹਿਲਾ ਪੁਲੀਸ ਨੇ ਮਨੁੱਖੀ ਕੜੀ ਦੀਆਂ ਦੋਹਰੀਆਂ ਲਾਈਨਾਂ ਬਣਾਈਆਂ ਹੋਈਆਂ ਸਨ ਤਾਂ ਜੋ ਪ੍ਰਦਰਸ਼ਨ ਕਰਨ ਵਾਲੀਆਂ ਔਰਤਾਂ ਅੱਗੇ ਨਾ ਵਧ ਸਕਣ। ਇਸ ਮੌਕੇ ਚਾਰ ਥਾਣਿਆਂ ਦੇ ਪੁਲੀਸ ਮੁਲਾਜ਼ਮ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਮੌਕੇ ਭਾਜਪਾ ਦੀ ਸੂਬਾਈ ਕਾਰਜਕਾਰਨੀ ਮੈਂਬਰ ਡਾ. ਅਨੂਪ ਭਾਰਦਵਾਜ, ਅਨੂ ਸ਼ਰਮਾ, ਉਰਮਿਲਾ ਵੈਦ, ਸੀਮਾ ਸਾਹਨੀ, ਅੰਜਲੀ ਸ਼ਰਮਾ, ਰਿਤੂ ਕੌਸ਼ਲ, ਦਿਹਾਤੀ ਜ਼ਿਲ੍ਹਾ ਪ੍ਰਧਾਨ ਨਿਧੀ, ਪੱਲਵੀ ਵਰਮਾ, ਊਸ਼ਾ ਸ਼ਰਮਾ ਤੇ ਪਿੰਕੀ ਸਮੇਤ ਹੋਰ ਔਰਤਾਂ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All