BJP ਦੇ ਕੌਮੀ ਪ੍ਰਧਾਨ Nitin Nabin ਦਾ ਲੁਧਿਆਣਾ ਵਿੱਚ ਸ਼ਾਨਦਾਰ ਸਵਾਗਤ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਐਤਵਾਰ ਨੂੰ ਲੁਧਿਆਣਾ ਪਹੁੰਚੇ ਅਤੇ ਜਲੰਧਰ ਬਾਈਪਾਸ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਰਾਜ ਸਭਾ...
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਐਤਵਾਰ ਨੂੰ ਲੁਧਿਆਣਾ ਪਹੁੰਚੇ ਅਤੇ ਜਲੰਧਰ ਬਾਈਪਾਸ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਸਮੇਤ ਸਥਾਨਕ ਭਾਜਪਾ ਆਗੂ ਮੌਜੂਦ ਸਨ।
ਇਸ ਮੌਕੇ ਪਾਰਟੀ ਵਰਕਰਾਂ ਨੇ ਨਬੀਨ ਦੇ ਗਲ ਵਿੱਚ ਹਾਰ ਪਾ ਕੇ, ਫੁੱਲਾਂ ਦੀ ਵਰਖਾ ਕਰਕੇ ਅਤੇ ਪਟਾਕੇ ਚਲਾ ਕੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਦੌਰਾਨ "ਭਾਜਪਾ ਦੇ ਨਾਲ ਨਵਾਂ ਪੰਜਾਬ, ਹੁਣ ਮਿਲੇਗਾ ਜਵਾਬ" ਦੇ ਨਾਅਰੇ ਵਾਲਾ ਇੱਕ ਗਾਣਾ ਵੀ ਵਜਾਇਆ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਨਬੀਨ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਲੋਕ ਭਾਜਪਾ ਪ੍ਰਤੀ ਉਤਸ਼ਾਹ ਦਿਖਾ ਰਹੇ ਹਨ ਅਤੇ ਪਾਰਟੀ ਨੂੰ ਭਰਵਾਂ ਸਮਰਥਨ ਦੇ ਰਹੇ ਹਨ।
ਉੱਥੇ ਹੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਪੰਜਾਬੀਆਂ ਨੇ ਸੂਬੇ ਵਿੱਚ ਭਾਜਪਾ ਨੂੰ ਸੱਤਾ 'ਚ ਲਿਆਉਣ ਦਾ ਮਨ ਬਣਾ ਲਿਆ ਹੈ ਅਤੇ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਸਾਫ਼ ਦਿਖਾਈ ਦੇ ਰਿਹਾ ਹੈ।
ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ, "ਲੋਕਾਂ ਦੇ ਸਹਿਯੋਗ ਅਤੇ ਪਿਆਰ ਨਾਲ ਅਸੀਂ ਪੰਜਾਬ ਵਿੱਚ ਸਰਕਾਰ ਬਣਾਵਾਂਗੇ।"
ਦੂਜੇ ਪਾਸੇ ਸਮਰਥਕਾਂ ਦੀ ਭਾਰੀ ਭੀੜ ਕਾਰਨ ਇਲਾਕੇ ਵਿੱਚ ਟਰੈਫਿਕ ਜਾਮ ਹੋ ਗਿਆ, ਜਿਸ ਕਾਰਨ ਪੁਲੀਸ ਨੂੰ ਵਾਹਨਾਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਲਈ ਟਰੈਫਿਕ ਦਾ ਰੂਟ ਬਦਲਣਾ ਪਿਆ।

