DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP ਪ੍ਰਧਾਨ Nitin Nabin ਨੇ ਪੰਜਾਬ ਦੇ ਰਾਜਪਾਲ ਨਾਲ ਹਲਵਾਰਾ ਹਵਾਈ ਅੱਡੇ 'ਤੇ ਕੀਤੀ ਮੁਲਾਕਾਤ 

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ 'ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੂਬੇ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਥਿਤੀ 'ਤੇ ਚਰਚਾ ਕੀਤੀ ਗਈ। ਇਸ ਮੁਲਾਕਾਤ...

  • fb
  • twitter
  • whatsapp
  • whatsapp
featured-img featured-img
BJP chief Nitin Nabin meets Punjab governor Ghulab Chand Kataria at Halwara airport on Monday. Tribune photo
Advertisement

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ 'ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸੂਬੇ ਵਿੱਚ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਥਿਤੀ 'ਤੇ ਚਰਚਾ ਕੀਤੀ ਗਈ।

ਇਸ ਮੁਲਾਕਾਤ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਰਾਜਸਭਾ ਮੈਂਬਰ ਵਿਕਰਮਜੀਤ ਸਾਹਨੀ ਵੀ ਉੱਥੇ ਹਾਜ਼ਰ ਸਨ।

Advertisement

ਨਬੀਨ ਨੇ ਅੱਜ ਆਪਣੇ ਪੰਜਾਬ ਦੌਰੇ ਨੂੰ ਕੁਝ ਘੰਟੇ ਪਹਿਲਾਂ ਹੀ ਖ਼ਤਮ ਕਰਕੇ ਛੋਟਾ ਕਰ ਦਿੱਤਾ ਹੈ ਅਤੇ ਉਹ ਵਾਪਸ ਦਿੱਲੀ ਜਾਣ ਲਈ ਹਵਾਈ ਉਡਾਣ ਭਰ ਰਹੇ ਹਨ।

Advertisement

ਉੱਥੇ ਹੀ ਰਾਜਪਾਲ ਕਟਾਰੀਆ ਵੀ ਅੱਜ ਦਿੱਲੀ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਅੱਗੇ ਆਪਣੇ ਗ੍ਰਹਿ ਸੂਬੇ ਰਾਜਸਥਾਨ ਜਾਣ ਦੀ ਉਮੀਦ ਹੈ। ਇਸ ਤੋਂ ਇਲਾਵਾ ਢਿੱਲੋਂ, ਸਾਹਨੀ ਅਤੇ ਚੁੱਘ ਵੀ ਨਬੀਨ ਦੇ ਨਾਲ ਦਿੱਲੀ ਲਈ ਉਡਾਣ ਭਰਣਗੇ।

Advertisement
×