ਭਾਜਪਾ ਨੇ ਪੰਜਾਬ ’ਚ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਲੰਘੀ ਸ਼ਾਮ ਫਿਰੋਜ਼ਪੁਰ ਤੋਂ ਸ੍ਰੀਗੰਗਾਨਗਰ ਜਾ ਰਹੀ ਪੰਜਾਬ ਰੋਡਵੇਜ਼ ਬੱਸ ’ਤੇ ਬਾਈਕ ਸਵਾਰ ਤਿੰਨ ਹਮਲਾਵਰਾਂ ਵੱਲੋਂ ਕੀਤੀ ਫਾਇਰਿੰਗ ਦੀ...
Advertisement
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ। ਅਸ਼ਵਨੀ ਸ਼ਰਮਾ ਨੇ ਲੰਘੀ ਸ਼ਾਮ ਫਿਰੋਜ਼ਪੁਰ ਤੋਂ ਸ੍ਰੀਗੰਗਾਨਗਰ ਜਾ ਰਹੀ ਪੰਜਾਬ ਰੋਡਵੇਜ਼ ਬੱਸ ’ਤੇ ਬਾਈਕ ਸਵਾਰ ਤਿੰਨ ਹਮਲਾਵਰਾਂ ਵੱਲੋਂ ਕੀਤੀ ਫਾਇਰਿੰਗ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਯਾਤਰੀਆਂ ਦੀ ਜਾਨ ਨੂੰ ਖ਼ਤਰੇ ’ਚ ਪਾਉਂਦੀ ਹੈ, ਸਗੋਂ ਸਰਕਾਰ ਦੀ ਕਾਨੂੰਨੀ ਨਾਕਾਮੀ ਨੂੰ ਬੇਨਕਾਬ ਕਰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਵਾਰਦਾਤ ਦੀ ਤੁਰੰਤ ਉੱਚ-ਪੱਧਰੀ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੰਜਾਬ ਦੀ ਕਾਨੂੰਨ-ਵਵਸਥਾ ਨੂੰ ਮਜ਼ਬੂਤ ਕਰਨ ਲਈ ਤੁਰੰਤ ਅਸਰਦਾਰ ਢੰਗ ਨਾਲ ਕਾਰਵਾਈ ਕੀਤੀ ਜਾਵੇ।
Advertisement
Advertisement
