ਆਪਣੀ ਪੀੜ੍ਹੀ ਹੇਠ ਸੋਟਾ ਫੇਰੇ ਭਾਜਪਾ: ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਤੇ ਭਾਜਪਾ ਆਗੂ ਜੈ ਇੰਦਰ ਕੌਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੈ ਇੰਦਰ ਕੌਰ ਪੰਜਾਬ ਦੀਆਂ ਔਰਤਾਂ...
Advertisement
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੁੱਤਰੀ ਤੇ ਭਾਜਪਾ ਆਗੂ ਜੈ ਇੰਦਰ ਕੌਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੈ ਇੰਦਰ ਕੌਰ ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਮੰਗਣ ਦੀ ਥਾਂ ਆਪਣੇ ਪਿਤਾ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗਣ ਜਿਨ੍ਹਾਂ ਨੇ ਪਹਿਲਾਂ 2017 ’ਚ ਲੋਕਾਂ ਨਾਲ ਝੂਠ ਬੋਲਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਘਰ-ਘਰ ਨੌਕਰੀ ਦੇਣ ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ, ਪਰ ਕੀਤਾ ਕੁਝ ਵੀ ਨਹੀਂ। ਸ੍ਰੀ ਪੰਨੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਜੈ ਇੰਦਰ ਕੌਰ ਭਾਜਪਾ ਨੂੰ ਸਵਾਲ ਕਰਨ ਜਿਸ ਨੇ ਲੋਕਾਂ ਦੇ ਖਾਤਿਆਂ ਵਿੱਚ 15-15 ਲੱਖ ਰੁਪਏ ਦੇਣ ਦਾ ਜੁਮਲਾ ਛੱਡਿਆ ਸੀ, ਪਰ ਦਿੱਤਾ ਕੁਝ ਨਹੀਂ ਹੈ।
Advertisement
Advertisement
×

