ਪੰਜਾਬ ’ਚ 117 ਹਲਕਿਆਂ ’ਤੇ ਚੋਣ ਲੜੇਗੀ ਭਾਜਪਾ
ਅਕਾਲੀਆਂ ਨਾਲ ਗੱਠਜੋੜ ਤੋਂ ਇਨਕਾਰ
Advertisement
ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਮੁੜ ਗੱਠਜੋੜ ਬਾਰੇ ਚੱਲ ਰਹੀਆਂ ਚਰਚਾਵਾਂ ’ਤੇ ਰੋਕ ਲਾਉਂਦਿਆਂ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਹਲਕਿਆਂ ’ਤੇ ਇਕੱਲਿਆਂ ਹੀ ਚੋਣ ਲੜੇਗੀ। ਉਹ ਅੱਜ ਬਠਿੰਡਾ ਦੌਰੇ ’ਤੇ ਆਏ ਸਨ ਅਤੇ ਪਹਿਲੀ ਵਾਰ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿਛਲੇ ਦੌਰ ਵਿੱਚ ਅਕਾਲੀ ਦਲ ਨਾਲ ਗੱਠਜੋੜ ਕਰ ਕੇ ਪੰਜਾਬ ਲਈ ਸਿਆਸੀ ਕੁਰਬਾਨੀ ਦਿੱਤੀ ਸੀ ਤਾਂ ਜੋ ਅਤਿਵਾਦ ਮੁਕ ਸਕੇ ਅਤੇ ਅਮਨ ਤੇ ਚੈਨ ਬਣਿਆ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਤਬਦੀਲੀ ਚਾਹੁੰਦੇ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਸੂਬਾਈ ਜਨਰਲ ਸਕੱਤਰ ਦਿਆਲ ਦਾਸ ਸੋਢੀ, ਬਠਿੰਡਾ ਦੇ ਸਾਬਕਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਅਤੇ ਹੋਰ ਨੇਤਾ ਤੇ ਵਰਕਰ ਵੀ ਹਾਜ਼ਰ ਸਨ।
Advertisement
Advertisement