DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ 'ਚ ਲਗਾਈ ਜਾਵੇਗੀ 'ਜਨਤਾ ਦੀ ਵਿਧਾਨ ਸਭਾ'

ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ 'ਜਨਤਾ ਦੀ ਵਿਧਾਨ ਸਭਾ' ਲਗਾਈ ਜਾਵੇਗੀ। ਇਸ ਗੱਲ ਦੀ ਪੁਸ਼ਟੀ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ...

  • fb
  • twitter
  • whatsapp
  • whatsapp
featured-img featured-img
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਫਾਈਲ ਫੋਟੋ
Advertisement

ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿੱਚ 'ਜਨਤਾ ਦੀ ਵਿਧਾਨ ਸਭਾ' ਲਗਾਈ ਜਾਵੇਗੀ।

ਇਸ ਗੱਲ ਦੀ ਪੁਸ਼ਟੀ ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸੈਸ਼ਨ ਚੰਡੀਗੜ੍ਹ ਦੇ ਸੈਕਟਰ 37 ਸਥਿਤ ਪੰਜਾਬ ਭਾਜਪਾ ਦੇ ਦਫਤਰ ਦੇ ਬਾਹਰ 1 ਮਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ।

Advertisement

ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੂਬੇ ਦੀ ਭਲਾਈ ਦੀ ਬਜਾਏ ਆਪਣੀ ਪਾਰਟੀ ਦੇ ਹਿੱਤਾਂ ਲਈ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸਪੀਕਰ ਆਪਣਾ ਫਰਜ਼ ਤੇ ਮਾਣ-ਮਰਿਆਦਾ ਭੁੱਲ ਜਾਵੇ ਅਤੇ ਹਾਕਮ ਧਿਰ ਲੋਕਾਂ ਦੀ ਆਵਾਜ਼ ਦਾ ਮਖੌਲ ਉਡਾਉਣ ਲੱਗ ਜਾਵੇ ਤਾਂ ਜਨਤਾ ਦੀ ਵਿਧਾਨ ਸਭਾ ਲਗਾਉਣੀ ਜ਼ਰੂਰੀ ਹੈ, ਜਿੱਥੇ ਪੰਜਾਬ ਦੇ ਮੁੱਦਿਆਂ ਨੂੰ ਵਿਚਾਰਿਆ ਜਾ ਸਕੇ।

Advertisement

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਨਾਮ ਉੱਤੇ ਸਿਆਸਤ ਕੀਤੀ ਜਾ ਰਹੀ ਹੈ। ਇਸੇ ਲਈ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਮੁਲਾਜ਼ਮਾਂ ਦਾ ਬਕਾਇਆ ਡੀ ਏ ਨਹੀਂ ਦਿੱਤਾ ਹੈ। ਉਨ੍ਹਾਂ  ਕਿਹਾ ਕਿ ਭਾਜਪਾ ਵੱਲੋਂ ਜਨਤਾ ਦੀ ਵਿਧਾਨ ਸਭਾ ਵਿੱਚ ਲੋਕਾਂ ਦੇ ਅਸਲ ਮੁੱਦਿਆਂ ਨੂੰ ਚੁੱਕਿਆ ਜਾਵੇਗਾ।

Advertisement
×