ਪੰਜਾਬ ਤੇ ਪੱਛਮੀ ਬੰਗਾਲ ਵਿੱਚ ਭਾਜਪਾ ਸਰਕਾਰ ਬਣੇਗੀ: ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੱਛਮੀ ਬੰਗਾਲ ਅਤੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਬਣਾਵੇਗੀ। ਮੁੱਖ ਮੰਤਰੀ ਸੈਣੀ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ...
Advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੱਛਮੀ ਬੰਗਾਲ ਅਤੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਬਣਾਵੇਗੀ। ਮੁੱਖ ਮੰਤਰੀ ਸੈਣੀ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਧਿਆਨ ਵਿੱਚ ਰੱਖਦਿਆਂ ਲੋਕ ਹਿਤੈਸ਼ੀ ਬਜਟ ਪੇਸ਼ ਕੀਤਾ ਗਿਆ ਹੈ। ਇਹ ਬਜਟ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਲਿਜਾਉਣ ਵਾਲਾ ਬਜਟ ਹੈ ਪਰ ਕਾਂਗਰਸ ਵੱਲੋਂ ਬਜਟ ਬਾਰੇ ਝੂਠ ਬੋਲ ਕੇ ਲੋਕਾਂ ਨੂੰ ਬਜਟ ਬਾਰੇ ਗੁਮਰਾਹ ਕੀਤਾ ਜਾ ਰਿਹਾ। ਹਰਿਆਣਾ ਦੇ ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ’ਤੇ ਹਮਲਾ ਕਰਦਿਆਂ ਕਿਹਾ ਕਿ ਸੰਸਦ ਵਿੱਚ ਜਦੋਂ ਵੀ ਵਿਕਾਸ ਦੀ ਗੱਲ ਕੀਤੀ ਜਾਂਦੀ ਹੈ ਤਾਂ ਕਾਂਗਰਸੀ ਆਗੂ ਗਾਇਬ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਸਿਹਤ, ਸਿੱਖਿਆ, ਕਿਸਾਨੀ ਅਤੇ ਰੁਜ਼ਗਾਰ ਦਾ ਵਿਸ਼ੇਸ਼ ਤੌਰ ’ਤੇ ਧਿਆਨ ਰੱਖਿਆ ਗਿਆ।
Advertisement
Advertisement
×

