ਬੰਦੀ ਸਿੰਘਾਂ ਬਾਰੇ ਭਾਜਪਾ ਪੰਜਾਬੀਆਂ ਨਾਲ: ਸ਼ਰਮਾ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਭਾਜਪਾ ਦਾ ਸਟੈਂਡ ਸਪਸ਼ਟ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵੀ ਇਸ ਮੁੱਦੇ ’ਤੇ ਆਪਣਾ ਪੱਖ ਕਈ ਵਾਰ ਰੱਖਿਆ ਜਾ ਚੁੱਕਾ ਹੈ। ਅਦਾਲਤਾਂ ਵਿੱਚ ਚੱਲ ਰਹੇ ਮਾਮਲਿਆਂ ਬਾਰੇ ਉਹ ਕੁਝ ਨਹੀਂ ਬੋਲ ਸਕਦੇ ਪਰ ਉਹ ਇਨ੍ਹਾਂ ਕਹਿ ਸਕਦੇ ਹਨ ਕਿ ਬੰਦੀ ਸਿੰਘਾਂ ਦੇ ਮੁੱਦੇ ’ਤੇ ਪੰਜਾਬੀਆਂ ਦੀਆਂ ਭਾਵਨਾਵਾਂ ਹੀ ਭਾਜਪਾ ਦੀਆਂ ਭਾਵਨਾਵਾਂ ਹਨ। ਅਸ਼ਵਨੀ ਸ਼ਰਮਾ ਅੱਜ ਭਾਜਪਾ ਵੱਲੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਕੀਰਤਨ ਦਰਬਾਰ ਵਿੱਚ ਸ਼ਿਰਕਤ ਕਰਨ ਪੁੱਜੇ ਸਨ। ਇਸ ਦੌਰਾਨ ਸ਼ਹੀਦੀ ਪੁਰਬ ਮੌਕੇ ਕੇਂਦਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲਈ ਕੋਈ ਵਿਸ਼ੇਸ਼ ਪੈਕੇਜ ਦੇ ਐਲਾਨ ਦੀ ਸੰਭਾਵਨਾ ਬਾਰੇ ਸ੍ਰੀ ਸ਼ਰਮਾ ਨੇ ਕਿਹਾ ਕਿ ਕੇਂਦਰ ਆਪਣੇ-ਆਪ ਸਿੱਧੇ ਤੌਰ ’ਤੇ ਅਜਿਹਾ ਐਲਾਨ ਨਹੀਂ ਕਰ ਸਕਦਾ। ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ, ਇਸ ਵਿੱਚ ਪਵਿੱਤਰ ਧਰਤੀ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਸਬੰਧੀ ਵਿਸ਼ੇਸ਼ ਮਤਾ ਬਣਾ ਕੇ ਕੇਂਦਰ ਨੂੰ ਭੇਜਣਾ ਚਾਹੀਦਾ ਹੈ। ਇਸ ਤੋਂ ਵੱਧ ਪਵਿੱਤਰ ਧਰਤੀ ਕੋਈ ਨਹੀਂ ਹੈ ਤੇ ਇੱਥੋਂ ਦਾ ਵਿਕਾਸ ਪਹਿਲ ਦੇ ਆਧਾਰ ’ਤੇ ਕੀਤਾ ਜਾਣਾ ਚਾਹੀਦਾ।
ਸੱਤ ਬੰਦੀ ਸਿੰਘ ਪੈਰੋਲ ’ਤੇ: ਜਾਖੜ
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਜਿਹੜੇ 9 ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਹੈ, ਉਨ੍ਹਾਂ ਵਿੱਚੋਂ 7 ਪੈਰੋਲ ’ਤੇ ਬਾਹਰ ਆਏ ਹੋਏ ਹਨ।
