ਪੱਤਰ ਪ੍ਰੇਰਕ
ਫਗਵਾੜਾ, 13 ਮਾਰਚ
ਸਾਬਕਾ ਕੇਂਦਰੀ ਮੰਤਰੀ ਅਤੇ ਇਥੋਂ ਭਾਜਪਾ ਦੇ ਉਮੀਦਵਾਰ ਰਹੇ ਵਿਜੈ ਸਾਂਪਲਾ ਨੇ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਨਗਰ ਨਿਗਮ, ਸਰਪੰਚਾਂ-ਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਦੀਆਂ ਹੋਣ ਵਾਲੀਆਂ ਚੋਣਾਂ ਲਈ ਵਰਕਰ ਹੁਣ ਤੋਂ ਹੀ ਡੱਟ ਜਾਣ ਤਾਂ ਜੋ ਜਿੱਤ ਯਕੀਨੀ ਬਣਾਈ ਜਾ ਸਕੇ। ਅੱਜ ਇਥੇ ਵਿੱਚ ਰੱਖੀ ਧੰਨਵਾਦ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਪਲਾ ਨੇ ਕਿਹਾ ਕਿ ਭਾਵੇਂ ਸਾਡੀ ਹਾਰ ਹੋਈ ਹੈ ਪਰ ਅਸੀਂ ਇਸ ਨੂੰ ਅੱਗੇ ਰੱਖ ਕੇ ਹੋਰ ਸਖ਼ਤ ਮਿਹਨਤ ਕਰਾਂਗੇ, ਲੋਕਾਂ ਤੱਕ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਾਵਾਂਗੇ। ਉਨ੍ਹਾਂ ਸਾਰੇ ਵਰਕਰਾਂ ਦਾ ਚੋਣਾਂ ’ਚ ਦਿਨ-ਰਾਤ ਮਿਹਨਤ ਕਰਨ ਲਈ ਧੰਨਵਾਦ ਕੀਤਾ।