DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਜਪਾ ਵਰਕਰ ਕੇਂਦਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ: ਜਾਖੜ

ਹਲਕਾ ਸਾਹਨੇਵਾਲ ਵਿੱਚ ਮੋਬਾਈਲ ਦਫ਼ਤਰ ਦਾ ਪੋਸਟਰ ਜਾਰੀ ਕੀਤਾ

  • fb
  • twitter
  • whatsapp
  • whatsapp
featured-img featured-img
ਮੋਬਾਈਲ ਦਫ਼ਤਰ ਦਾ ਪੋਸਟਰ ਜਾਰੀ ਕਰਨ ਮੌਕੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਪ੍ਰਿਤਪਾਲ ਸਿੰਘ ਬਲੀਏਵਾਲ। -ਫੋਟੋ: ਇੰਦਰਜੀਤ ਵਰਮਾ
Advertisement

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਨ। ਉਹ ਅੱਜ ਇੱਥੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਮੋਬਾਈਲ ਦਫ਼ਤਰ ਦਾ ਪੋਸਟਰ ਜਾਰੀ ਕਰਨ ਸਮੇਂ ਸੰਬੋਧਨ ਕਰ ਰਹੇ ਸਨ। ਬਲੀਏਵਾਲ ਨੇ ਦੱਸਿਆ ਕਿ ਇਸ ਮੋਬਾਈਲ ਦਫ਼ਤਰ ਦਾ ਮੁੱਖ ਮਕਸਦ ਹਲਕਾ ਸਾਹਨੇਵਾਲ ਦੇ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਦੀ ਜਾਣਕਾਰੀ ਆਮ ਲੋਕਾਂ ਤਕ ਸਿੱਧੇ ਤੌਰ ’ਤੇ ਪਹੁੰਚਾਉਣਾ ਹੈ। ਮੋਬਾਈਲ ਦਫ਼ਤਰ ਰਾਹੀਂ ਨੌਜਵਾਨਾਂ ਨੂੰ ਮੁਫ਼ਤ ਸਕਿੱਲ ਡਿਵੈਲਪਮੈਂਟ ਕੋਰਸਾਂ, ਰੁਜ਼ਗਾਰ ਅਤੇ ਨੌਕਰੀਆਂ ਨਾਲ ਸਬੰਧਤ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫ਼ਤ ਨਸ਼ਾ ਛੁਡਾਊ ਕੇਂਦਰਾਂ ਅਤੇ ਉਪਲਬਧ ਸਹਾਇਤਾ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਸ੍ਰੀ ਜਾਖੜ ਨੇ ਪ੍ਰਿਤਪਾਲ ਸਿੰਘ ਬਲੀਏਵਾਲ ਵੱਲੋਂ ਕੀਤੀ ਇਸ ਸ਼ੁਰੂਆਤ ਦਾ‌ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜਾਣ ਬੁੱਝ ਕੇ ਲੋਕਾਂ ਤੱਕ ਨਹੀਂ ਪਹੁੰਚਾਇਆ ਜਾ ਰਿਹਾ। ਇਸ ਲਈ ਭਾਜਪਾ ਵਰਕਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਜਾਗਰੂਕ ਕਰਨ।

Advertisement

Advertisement
Advertisement
×