DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਵੱਲੋਂ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ ਅੱਜ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 29 ਅਕਤੂਬਰ ਆਮ ਆਦਮੀ ਪਾਰਟੀ (ਆਪ) ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਝੋਨੇ ਦੀ ਚੁਕਾਈ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਖ਼ਿਲਾਫ਼ ਭਲਕੇ 30 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ...

  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 29 ਅਕਤੂਬਰ

Advertisement

ਆਮ ਆਦਮੀ ਪਾਰਟੀ (ਆਪ) ਵੱਲੋਂ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਝੋਨੇ ਦੀ ਚੁਕਾਈ ਵਿੱਚ ਪੇਸ਼ ਆ ਰਹੀਆਂ ਸਮੱਸਿਆਵਾਂ ਖ਼ਿਲਾਫ਼ ਭਲਕੇ 30 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ‘ਆਪ’ ਆਗੂ ਤੇ ਵਰਕਰ ਸਵੇਰੇ 11 ਵਜੇ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਇਕੱਠੇ ਹੋਣਗੇ ਤੇ ਉਥੋਂ ਭਾਜਪਾ ਦਫ਼ਤਰ ਵੱਲ ਮਾਰਚ ਕਰਨਗੇ। ਸ੍ਰੀ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਨੀਤੀ ਬਦਲਾਖੋਰੀ ਵਾਲੀ ਹੈ। ਉਹ ਜਾਣਬੁੱਝ ਕੇ ਧੀਮੀ ਲਿਫਟਿੰਗ ਕਰ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦਾ ਬਦਲਾ ਪੰਜਾਬ ਦੇ ਕਿਸਾਨਾਂ ਤੋਂ ਲੈ ਰਹੀ ਹੈ। ਇਸੇ ਦੌਰਾਨ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

Advertisement

Advertisement
×