ਬੀਕੇਯੂ ਏਕਤਾ ਉਗਰਾਹਾਂ ਵੱਲੋਂ ਸਰਬ ਪਾਰਟੀ ਮੀਟਿੰਗ ’ਚ ਸ਼ਾਮਲ ਨਾ ਹੋਣ ਦਾ ਐਲਾਨ
ਮਾਨਸਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਵਿਰੋਧ ਕਰਦਿਆਂ ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਇਸ ਨੀਤੀ ਖਿਲਾਫ਼ 18 ਜੁਲਾਈ ਨੂੰ ਚੰਡੀਗੜ੍ਹ ਵਿੱਚ ਸਿਆਸੀ ਪਾਰਟੀਆਂ ਦੀ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ...
Advertisement
ਮਾਨਸਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦਾ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਵਿਰੋਧ ਕਰਦਿਆਂ ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਇਸ ਨੀਤੀ ਖਿਲਾਫ਼ 18 ਜੁਲਾਈ ਨੂੰ ਚੰਡੀਗੜ੍ਹ ਵਿੱਚ ਸਿਆਸੀ ਪਾਰਟੀਆਂ ਦੀ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਸਥਾਪਤ ਨੀਤੀ ਹੈ ਕਿ ਕਿਸੇ ਵੀ ਮੌਕਾਪ੍ਰਸਤ ਸਿਆਸੀ ਪਾਰਟੀ ਨਾਲ਼ ਨਾ ਤਾਂ ਸਾਂਝੀ ਸਰਗਰਮੀ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਦੇ ਆਗੂ ਨੂੰ ਸਟੇਜ ਤੋਂ ਬੋਲਣ ਦੀ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਕਿਯੂ (ਏਕਤਾ ਉਗਰਾਹਾਂ) ਇਸ ਨੀਤੀ ’ਤੇ ਡੱਟ ਕੇ ਪਹਿਰਾ ਦੇਵੇਗੀ ਅਤੇ 18 ਜੁਲਾਈ ਦੀ ਸਰਬ ਪਾਰਟੀ ਮੀਟਿੰਗ ਦਾ ਹਿੱਸਾ ਨਹੀਂ ਬਣੇਗੀ। ਉਨ੍ਹਾਂ ਕਿਸਾਨਾਂ ਨੂੰ ਮੌਕਾਪ੍ਰਸਤ ਸਿਆਸੀ ਪਾਰਟੀਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
Advertisement
Advertisement
×