ਬੀਕੇਯੂ ਏਕਤਾ ਉਗਰਾਹਾਂ ਨੇ ਤਿੰਨ ਆਗੂ ਜਥੇਬੰਦੀ ਵਿੱਚੋਂ ਕੱਢੇ
ਪੱਤਰ ਪ੍ਰੇਰਕ
ਲਹਿਰਾਗਾਗਾ, 25 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੀ ਮੀਟਿੰਗ ਇੱਥੇ ਦਫ਼ਤਰ ਵਿੱਚ ਬਲਾਕ ਜਰਨਲ ਸਕੱਤਰ ਬਹਾਦਰ ਸਿੰਘ ਭਟਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਚੰਗਾਲੀਵਾਲਾ ਵਾਲਾ ਵੀ ਸ਼ਾਮਲ ਹੋਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਜੋ ਪਿਛਲੇ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਿੱਚ ਕੰਮ ਕਰ ਰਹੇ ਸਨ ਪਰ ਹੁਣ ਜਥੇਬੰਦੀ ਵਿਰੋਧੀ ਕਾਰਵਾਈਆਂ ਕਰਨ ਕਰਕੇ ਇਨ੍ਹਾਂ ਤਿੰਨਾਂ ਦੀ ਮੁਢਲੀ ਮੈਂਬਰਸ਼ਿਪ ਖਾਰਜ ਕਰਕੇ ਇਨ੍ਹਾਂ ਨੂੰ ਜਥੇਬੰਦੀ ਤੋਂ ਬਾਹਰ ਦਾ ਰਾਹ ਦਿਖਾਇਆ ਗਿਆ ਹੈ। ਆਗੂਆਂ ਨੇ ਦੱਸਿਆ ਕਿ ਤਿੰਨੋਂ ਆਗੂ ਹੁਣ ਜਥੇਬੰਦੀ ਦਾ ਹਿੱਸਾ ਨਹੀਂ ਹਨ। ਮੀਟਿੰਗ ਵਿੱਚ 20 ਪਿੰਡਾਂ ਦੀਆਂ ਇਕਾਈਆਂ ਦੇ ਪ੍ਰਧਾਨ, ਖਜ਼ਾਨਚੀ ਤੇ ਜਨਰਲ ਸਕੱਤਰ ਸ਼ਾਮਲ ਹੋਏ। ਇਸ ਮੌਕੇ ਬਲਾਕ ਆਗੂ ਦਰਸ਼ਨ ਕੋਟੜਾ, ਪ੍ਰੀਤਮ ਸਿੰਘ ਲੇਹਲ ਕਲਾਂ, ਕਰਨੈਲ ਸਿੰਘ ਗਨੋਟਾ, ਸਰਬਜੀਤ ਸ਼ਰਮਾ ਲਹਿਰਾਗਾਗਾ ਅਤੇ ਗੁਰਪ੍ਰੀਤ ਸਿੰਘ ਸੰਗਤਪੁਰਾ ਹਾਜ਼ਰ ਸਨ।