ਪਟਿਆਲਾ ਧਰਨਾ ਰੱਦ ਕਾਰਨ ਬਾਰੇ ਕੈਪਟਨ ਦੀ ਅਪੀਲ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਖਾਰਜ

ਜਥੇਬੰਦੀ ਨੇ ਠੋਸ ਅੰਕੜਿਆਂ ਸਮੇਤ ਪੱਖ ਰੱਖਿਆ, ਮੁੱਖ ਮੰਤਰੀ ਨੇ ਕਰੋਨਾ ਮਹਾਮਾਰੀ ਦੇ ਹਵਾਲੇ ਨਾਲ ਤਿੰਨ ਰੋਜ਼ਾ ਧਰਨਾ ਰੱਦ ਕਰਨ ਦੀ ਕੀਤੀ ਸੀ ਅਪੀਲ

ਪਟਿਆਲਾ ਧਰਨਾ ਰੱਦ ਕਾਰਨ ਬਾਰੇ ਕੈਪਟਨ ਦੀ ਅਪੀਲ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਖਾਰਜ

ਫਾਈਲ ਫੋਟੋ।

ਜੋਗਿੰਦਰ ਸਿੰਘ ਮਾਨ

ਮਾਨਸਾ, 24 ਮਈ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਟਿਆਲਾ ਦੇ ਪੁੱਡਾ ਮੈਦਾਨ ਵਿੱਚ 28 ਤੋਂ 30 ਮਈ ਲਈ ਤਜਵੀਜ਼ਤ ਦਿਨ-ਰਾਤ ਦੇ ਧਰਨੇ ਨੂੰ ਵਾਪਸ ਲੈਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਖ਼ਬਾਰਾਂ ਰਾਹੀਂ ਕੀਤੀ ਅਪੀਲ ਨੂੰ ਠੋਸ ਅੰਕੜਿਆਂ ਦੇ ਹਵਾਲੇ ਨਾਲ ਰੱਦ ਕਰ ਦਿੱਤਾ ਹੈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਅੰਕੜਿਆਂ ਰਾਹੀਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਮਹਾਮਾਰੀ ਦੇ ਅਸਰਦਾਰ ਟਾਕਰੇ ਲਈ (ਮੁੱਖ ਮੰਤਰੀ ਦੇ ਕਹੇ ਮੁਤਾਬਕ) ਸਿਰਫ਼ ਵੈਕਸੀਨ ਦੀ ਹੀ ਕਮੀ ਨਹੀਂ ਹੈ, ਬਲਕਿ ਹੋਰ ਅਤਿ ਅਹਿਮ ਪ੍ਰਬੰਧਾਂ ਦੀ ਬੇਹੱਦ ਰੜਕਵੀਂ ਘਾਟ ਹੈ। ਇਹੀ ਵਜ੍ਹਾ ਹੈ ਕਿ ਮਹਾਮਾਰੀ ਕਾਰਨ ਮੌਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਕਿਸਾਨ ਆਗੂ ਨੇ ਕਿਹਾ ਕਿ ਇਹ ਤਿੰਨ ਰੋਜ਼ਾ ਧਰਨਾ ਸ਼ੌਕ ਵਜੋਂ ਨਹੀਂ ਲਾਇਆ ਜਾ ਰਿਹਾ, ਸਗੋਂ ਸਰਕਾਰੀ ਅਣਗਹਿਲੀ ਸਦਕਾ ਅੰਤਾਂ ਦਾ ਸੰਤਾਪ ਭੋਗ ਰਹੇ ਪੰਜਾਬ ਵਾਸੀਆਂ ਨੂੰ ਕਰੋਨਾ ਮਹਾਮਾਰੀ ਤੋਂ ਹਕੀਕੀ ਰਾਹਤ ਦਿਵਾਉਣ ਤੇ ਕਾਲੇ ਖੇਤੀ ਕਾਨੂੰਨਾਂ ਵਿਰੋਧੀ ਸਿਖਰਾਂ ਛੂਹ ਰਹੇ ਮੋਰਚਿਆਂ ਵਿੱਚੋਂ ਅਣਸਰਦੇ ਨੂੰ ਸਮਾਂ ਕੱਢਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਮੁੱਖ ਮੰਤਰੀ ਵੱਲੋਂ ਕੇਂਦਰ ਦੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ਅਸੈਂਬਲੀ ’ਚ ਮਤਾ ਪਾਸ ਕਰ ਕੇ ਕਿਸਾਨਾਂ ’ਤੇ ਅਹਿਸਾਨ ਜਤਾਉਂਦੀ ਦਲੀਲ ਦਾ ਸਬੰਧ ਹੈ, ਮੁੱਖ ਮੰਤਰੀ ਨੂੰ ਪੁੱਛਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਖੁਦ ਪਾਸ ਕੀਤਾ ਗਿਆ ਖੁੱਲ੍ਹੀ ਮੰਡੀ ਦਾ ਕਾਨੂੰਨ ਅਜੇ ਤੱਕ ਕਿਉਂ ਰੱਦ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰੀ ਦਲੀਲਾਂ ਅਪੀਲਾਂ ਨੂੰ ਦਰਕਿਨਾਰ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪਟਿਆਲਾ ਧਰਨੇ ਨੂੰ ਸਫ਼ਲ ਬਣਾਉਣ ਲਈ ਹੁਣੇ ਤੋਂ ਜੁਟ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All